02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਹੀਂ ਰਹੇ ਆਰ.ਐਮ.ਪੀ.ਆਈ. ਦੇ ਕੇਂਦਰੀ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਪਿੰਡ ਦਾਊਦ ਵਿਖੇ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਇਕ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ । ਅੱਜ ਸਵੇਰੇ ਤਕਰੀਬਨ 8-30 ਵਜੇ ਜੀ.ਟੀ. ਰੋਡ, ਪਿੰਡ ਬੁਟਾਰੀ ਵਿਖੇ ਇਕ ਤੇਜ਼ ਰਫਤਾਰ ਬੱਸ ਹੇਠਾਂ ਆ ਜਾਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਕਾਮਰੇਡ ਦਾਊਦ ਦਾ ਜਨਮ 8 ਜੁਲਾਈ 1954 ਨੂੰ ਪਿੰਡ ਦਾਊਦ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਹੋਇਆ । ਉਹ ਆਪਣੇ ਪਿੱਛੇ ਪਤਨੀ ਗੁਰਿੰਦਰ ਕੌਰ ਸਮੇਤ ਦੋ ਲੜਕੇ ਅਤੇ ਇਕ ਲੜਕੀ ਛੱਡ ਗਏ ਹਨ । ਅੰਤਿਮ ਸਸਕਾਰ ਸ਼ਾਮੀਂ ਉਨ੍ਹਾਂ ਦੇ ਜੱਦੀ ਪਿੰਡ ਦਾਊਦ ਦੇ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਕਰ ਦਿੱਤਾ ਗਿਆ । ਇਸ ਮੌਕੇ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਕਿਰਨਜੀਤ ਸਿੰਘ ਨੇ ਦਿਖਾਈ । ਇਸ ਮੌਕੇ ਆਰ.ਐਮ.ਪੀ.ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਰਾਜ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਰਤਨ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਜਾਮਾਰਾਏ, ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਾਹੀਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਸਕੱਤਰ ਡਾ: ਸਤਨਾਮ ਸਿੰਘ ਅਜਨਾਲਾ ਅਤੇ ਕੁਲਵੰਤ ਸਿੰਘ ਸੰਧੂ, ਪਾਰਟੀ ਦਫਤਰ ਦੇ ਇੰਚਾਰਜ ਸਾਥੀ ਗੁਰਦਰਸ਼ਨ ਸਿੰਘ ਬੀਕਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ, ਤਰਲੋਚਨ ਸਿੰਘ ਤਰਨ ਤਾਰਨ ਸਮੇਤ ਹੋਰ ਸ਼ਾਮਿਲ ਹੋਏ ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਲਗਾਇਆ ਕੈਂਪ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਲਈ ਇਕੱਤਰਤ...
Ad Position 24