ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਲਗਾਇਆ ਕੈਂਪ
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਿਸ਼ਨ ਹੈਲਪ ਫਾਊਂਡੇਸ਼ਨ ਵਲੋਂ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਅਜਨਾਲਾ ਦੀ ਵਾਰਡ ਨੰਬਰ 4 ਵਿਚ ਮੁਫ਼ਤ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ।
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਿਸ਼ਨ ਹੈਲਪ ਫਾਊਂਡੇਸ਼ਨ ਵਲੋਂ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਅਜਨਾਲਾ ਦੀ ਵਾਰਡ ਨੰਬਰ 4 ਵਿਚ ਮੁਫ਼ਤ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ। ਕੈਂਪ ਵਿਚ ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸਿਹਤ ਸੰਬੰਧੀ ਸਲਾਹ ਵੀ ਦਿੱਤੀ ਗਈ। ਇਸ ਮੌਕੇ ਖੂਨਦਾਨੀਆਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤੀ । ਇਸ ਮੌਕੇ ਚੇਅਰਮੈਨ ਪਵਨ ਸਭਰਵਾਲ, ਚੇਅਰਮੈਨ ਜਾਰਜ ਮਸੀਹ, ਪ੍ਰਧਾਨ ਯੁਵਰਾਜ ਵਡਾਲੀ, ਚੇਅਰਮੈਨ ਅਜੇ ਸ਼ਰਮਾ, ਕੰਵਲ ਕੁਮਾਰ, ਗੁਰਮੀਤ ਕੌਰ, ਹਰਪ੍ਰੀਤ ਢਿੱਲੋਂ, ਸ਼ਮਸ਼ੇਰ ਸਿੰਘ, ਅਵਿਨਾਸ਼ ਮਸੀਹ, ਬੱਬੂ ਕੁਲਚਿਆਂ ਵਾਲਾ, ਸੁੱਖ ਨਿੱਝਰ, ਅਤੇ ਸੰਨੀ ਬਾਂਸਲ ਆਦਿ ਹਾਜ਼ਰ ਸਨ।