02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਹੁਲ ਗਾਂਧੀ ’ਤੇ ਐੱਸ.ਸੀ. ਐਸ.ਟੀ. ਐਕਟ ਤਹਿਤ ਪਰਚਾ ਦਰਜ ਕਰਨਾ ਭਾਜਪਾ ਦੀ ਬੋਖਲਾਹਟ – ਸਾ: ਐੱਮ.ਪੀ. ਡਿੰਪਾ

ਬਾਬਾ ਬਕਾਲਾ ਸਾਹਿਬ/ਰਈਆ , 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਕੰਗ)—‘ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਉਪਰ ਐੱਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ/ਰਈਆ , 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਕੰਗ)—‘ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਉਪਰ ਐੱਸ.ਸੀ. ਐੱਸ.ਟੀ. ਐਕਟ ਤਹਿਤ ਪਰਚਾ ਦਰਜ ਕਰਨਾ ਭਾਜਪਾ ਦੀ ਬੁਖਲਾਹਟ ਦਾ ਨਤੀਜਾ ਹੈ ਅਤੇ ਨਾਲ ਹੀ ਕੌਮੀ ਐੱਸ.ਸੀ. ਕਮਿਸ਼ਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 5 ਦਿਨਾਂ ਦੇ ਅੰਦਰ ਗ੍ਰਿਫਤਾਰ ਕਰਨ ਦੇ ਆਦੇਸ਼ਾਂ ਸਬੰਧੀ ਕਾਰਵਾਈ, ਇਹ ਦੋਵੇਂ ਮਸਲੇ ਸਿਆਸਤ ਤੋਂ ਪ੍ਰੇਰਿਤ ਹਨ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਾਂ ਕੀਤਾ । ਉਨ੍ਹਾਂ ਕਿਹਾ ਕਿ ਅਸੀਂ ਡੱਟ ਕੇ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀ ਰਾਜਾ ਵੜਿੰਗ ਨਾਲ ਚਟਾਨ ਵਾਂਗ ਖੜ੍ਹੇ ਹਾਂ । ਇਸ ਮੌਕੇ ਟੀਮ ਡਿੰਪਾ ਦੇ ਪ੍ਰਮੁੱਖ ਆਗੂ ਵ ਰਿੰਦਰ ਸਿੰਘ ਵਿੱਕੀ ਭਿੰਡਰ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਅਰਜਨਬੀਰ ਸਿੰਘ ਸਰਾਂ ਉਪ ਪ੍ਰਧਾਨ, ਯੁੱਧਵੀਰ ਸਿੰਘ ਸਰਲੀ ਮੀਤ ਪ੍ਰਧਾਨ, ਲਾਲੀ ਹਸਨਪੁਰ, ਮਾ. ਸੰਤੋਖ ਸਿੰਘ ਚੀਮਾ ਸਾਬਕਾ ਬਲਾਕ ਪ੍ਰਧਾਨ, ਸਰਪੰਚ ਸਾਹਿਬ ਸਿੰਘ ਝਾੜੂਨੰਗਲ, ਹਰਜਿੰਦਰ ਸਿੰਘ ਸਰਪੰਚ ਨਾਗੋਕੇ, ਅਮਰੀਕ ਸਿੰਘ ਕਰਤਾਰਪੁਰ, ਮਾ. ਜਸਪਾਲ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਹਾਜ਼ਰ ਸਨ । 01 ਏਐਸਆਰ18 ਸਾਬਕਾ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਗਿੱਲ (ਡਿੰਪਾ)
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਘਿਰਾਓ 5 ਅਕਤੂਬਰ ਨੂੰ - ਰਾਜਾ ਮੀਆਂ ਭੰਧੇਰ ਅਗਲੀ ਖ਼ਬਰ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਲਗਾਇਆ ਕੈਂਪ
Ad Position 24