ਜਸਵਿੰਦਰ ਸਿੰਘ ਮਾਨਾਂਵਾਲਾ ‘ਲਾਈਫ ਟਾਈਮ ਐਚੀਵਮੈਂਟ ਐਵਾਰਡ’ ਨਾਲ ਸਨਮਾਨਿਤ
ਚੋਗਾਵਾਂ/ ਅਟਾਰੀ, 1 ਸਤੰਬਰ (ਗੁਰਵਿੰਦਰ ਸਿੰਘ ਕਲਸੀ/ਗੁਰਦੀਪ ਸਿੰਘ ਭੱਟੀ)- ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਵਲੋਂ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ‘ਬੀ. ਐਮ.
ਚੋਗਾਵਾਂ/ ਅਟਾਰੀ, 1 ਸਤੰਬਰ (ਗੁਰਵਿੰਦਰ ਸਿੰਘ ਕਲਸੀ/ਗੁਰਦੀਪ ਸਿੰਘ ਭੱਟੀ)- ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਵਲੋਂ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ‘ਬੀ. ਐਮ. ਰਿਜੋਰਟ’ ਵਿਖੇ 25ਵਾਂ ਰਾਜ-ਪੱਧਰੀ ਸਿਲਵਰ ਜੁਬਲੀ ਐਵਾਰਡ ਸਮਾਰੋਹ ਕਰਵਾਇਆ ਗਿਆ । ਇਸ ਮੌਕੇ ਪੀ.ਸੀ.ਐਸ. ਰਾਜੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੌਰਾਨ ਪ੍ਰਧਾਨ ਜਸਵਿੰਦਰ ਸਿੰਘ ਮਾਨਾਂਵਾਲਾ ਨੂੰ ਖੇਡ ਅਤੇ ਸਮਾਜਿਕ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਲਈ ‘ਲਾਈਫ ਟਾਈਮ ਐਚੀਵਮੈਂਟ ਐਵਾਰਡ’ ਨਾਲ ਨਿਵਾਜਿਆ ਗਿਆ । ਇਸ ਮੌਕੇ ਵੱਖ-ਵੱਖ ਮਹਿਕਮਿਆਂ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਅਰਜੁਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ, ਅਰਜੁਨਾ ਐਵਾਰਡੀ ਡਾ. ਸੁਮਨ ਸ਼ਰਮਾ, ਡਾ. ਸੁਖਦੇਵ ਸਿੰਘ ਬਾਬਾ, ਮਖਤੂਲ ਸਿੰਘ ਔਲਖ, ਸਾਬਕਾ ਡੀ.ਈ.ਓ. ਸਤਿੰਦਰਬੀਰ ਸਿੰਘ, ਐੱਸ.ਪੀ. ਕਮਲਜੀਤ ਸਿੰਘ ਔਲਖ, ਡੀ.ਐੱਸ.ਪੀ. ਜ਼ੋਰਾ ਸਿੰਘ ਡੀ.ਐੱਸ.ਪੀ., ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਸਿਹਤ ਮਹਿਕਮੇ ਤੋਂ ਡਾ. ਰੁਪਿੰਦਰ ਸਿੰਘ ਗੋਲਡੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਅਧਿਕਾਰੀਆਂ ਅਤੇ ਸਕੂਲਾਂ ਵਿਚੋਂ ਚੰਗੇ ਨੰਬਰ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸ਼ੀਲਡਾਂ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ।