01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਕੀਤੀ ਅਰਦਾਸ

ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ (ਅੰਮ੍ਰਿਤਸਰ) ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕੀਤੇ ਗਏ। ਉਪਰੰਤ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ (ਅੰਮ੍ਰਿਤਸਰ) ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕੀਤੇ ਗਏ। ਉਪਰੰਤ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ। ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਨੇ ਆਖਿਆ ਕਿ ਸਾਡੇ ਗੁਰੂ ਸਾਹਿਬਾਨਾਂ ਵਲੋਂ ਸੰਗਤਾਂ ਨੂੰ ਹਰ ਦੁੱਖ ਤੇ ਸੁੱਖ ਵੇਲੇ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਲਈ ਆਖਿਆ ਗਿਆ ਹੈ। ਇਸੇ ਤਰ੍ਹਾਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਕਰਵਾਏ ਗਏ ਸਮੂਹਿਕ ਅਰਦਾਸ ਸਮਾਗਮ ਵਿਚ ਵੀ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਦੇ ਪ੍ਰਿੰਸੀਪਲ ਦੀ ਅਗਵਾਈ ਹੇਠ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣਾ ਸਭ ਦੀ ਸਾਂਝੀ ਜ਼ਿੰਮੇਵਾਰੀ-ਭਾਈ ਤਾਲਬਪੁਰਾ ਅਗਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਮੰਗਾਂ ਸੰਬੰਧੀ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ
Ad Position 24