01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਾਕਿ ’ ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਗੁਰੂ ਨਾਨਕ ਜੀ ਸੇਵਕ ਜਥਾ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਨਨਕਾਣਾ ਸਾਹਿਬ ਤੋਂ ਗੁਰੂ ਨਾਨਕ ਜੀ ਸੇਵਕ ਜਥਾ ਦੇ ਕ੍ਰਿਕਟਰ ਮਹਿੰਦਰਪਾਲ ਸਿੰਘ ਨੇ ‘ਅਜੀਤ’ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਗੁਰੂ ਨਾਨਕ ਜੀ ਸੇਵਕ ਜਥਾ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਨਨਕਾਣਾ ਸਾਹਿਬ ਤੋਂ ਗੁਰੂ ਨਾਨਕ ਜੀ ਸੇਵਕ ਜਥਾ ਦੇ ਕ੍ਰਿਕਟਰ ਮਹਿੰਦਰਪਾਲ ਸਿੰਘ ਨੇ ‘ਅਜੀਤ’ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਤਿੰਨੋਂ ਦਿਨ ਸ੍ਰੀ ਨਨਕਾਣਾ ਸਾਹਿਬ ਵਿਚਲੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਬਾਲ ਲੀਲਾ, ਗੁ: ਪੱਟੀ ਸਾਹਿਬ, ਗੁ: ਮਾਲ ਜੀ ਸਾਹਿਬ, ਗੁ: ਪੰਜਵੀਂ ਛੇਵੀਂ ਪਾਤਸ਼ਾਹੀ ਤੇ ਗੁਰਦੁਆਰਾ ਕਿਆਰਾ ਸਾਹਿਬ ’ਚ ਲਗਾਤਾਰ ਧਾਰਮਿਕ ਸਮਾਗਮ ਜਾਰੀ ਰਹੇ। ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਰਾਗੀ ਤੇ ਕੀਰਤਨੀ ਜਥਿਆਂ ਵਲੋਂ ਮਨੋਹਰ ਸ਼ਬਦ ਕੀਰਤਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ’ਚ ਰੰਗ-ਬਰੰਗੀਆਂ ਰੌਸ਼ਨੀਆਂ ਅਤੇ ਮਹਿਕਦੇ ਤੇ ਸਜਾਵਟੀ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਚੌਕ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ: ਮਿਮਪਾਲ ਸਿੰਘ, ਗਿਆਨ ਸਿੰਘ ਚਾਵਲਾ, ਸਾਬਕਾ ਮੈਂਬਰ ਸਰਬਤ ਸਿੰਘ, ਸੁਰਜੀਤ ਸਿੰਘ ਕੰਵਲ, ਗ੍ਰੰਥੀ ਪ੍ਰੇਮ ਸਿੰਘ, ਦਇਆ ਸਿੰਘ, ਮਾਸਟਰ ਬਲਵੰਤ ਸਿੰਘ ਸਮੇਤ ਗੁਰੂ ਨਾਨਕ ਜੀ ਸੇਵਕ ਜਥਾ ਦੇ ਪਲਵਿੰਦਰ ਸਿੰਘ, ਹਰਮੀਤ ਸਿੰਘ, ਮਹਿੰਦਰਪਾਲ ਸਿੰਘ ਕ੍ਰਿਕਟਰ, ਅਮਰੀਕ ਸਿੰਘ, ਸੂਰਬੀਰ ਸਿੰਘ, ਤਜਿੰਦਰ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਕੁਲਬੀਰ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਏ. ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਏਐਸਆਈ ਲਖਬੀਰ ਸਿੰਘ ਘਰਿੰਡਾ ਹੋਏ ਪਦ-ਉੱਨਤ
Ad Position 24