01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬੀ ਸਾਹਿਤ ਅਤੇ ਨੌਜਵਾਨਾਂ ਵਿਚ ਪੜ੍ਹਨ ਦੀ ਘਟ ਰਹੀ ਰੁਚੀ ਵਿਸ਼ੇ ’ਤੇ ਸੈਮੀਨਾਰ

ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਇਕ-ਦਿਨਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਵਿਸ਼ਾ ‘ਪੰਜਾਬੀ ਸਾਹਿਤ ਅਤੇ ਨੌਜਵਾਨ : ਪੜ੍ਹਨ ਦੀ ਘਟ ਰਹੀ ਰੁਚੀ ਦੇ ਕਾਰਨ ਅਤੇ ਹੱਲ’ ਸੀ।

Ad Position 21
repet_subhas-goyals [Copy P29]
ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਬੀਰ ਕੌਰ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਗੁਰਦੀਪ ਸਿੰਘ ਅਟਾਰੀ। 02-09-2026
ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਇਕ-ਦਿਨਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਵਿਸ਼ਾ ‘ਪੰਜਾਬੀ ਸਾਹਿਤ ਅਤੇ ਨੌਜਵਾਨ : ਪੜ੍ਹਨ ਦੀ ਘਟ ਰਹੀ ਰੁਚੀ ਦੇ ਕਾਰਨ ਅਤੇ ਹੱਲ’ ਸੀ। ਇਸ ਮੌਕੇ ਪੰਜਾਬੀ ਵਿਭਾਗ ਦੀ ਮੁਖੀ ਡਾ. ਰਾਜਬੀਰ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਸਾਡੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਦੀ ਅਮੁੱਲ ਧਰੋਹਰ ਹੈ । ਸੈਮੀਨਾਰ ਦੌਰਾਨ ਵਿਦਿਆਰਥੀ ਰੋਸ਼ਨ ਪ੍ਰਿੰਸ ਸਿੰਘ ਅਤੇ ਵਿਦਿਆਰਥਣ ਨਵਨੀਤ ਕੌਰ ਨੇ ਵੀ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਇਸ ਮੌਕੇ ਪ੍ਰੋ. ਸੁਖਦੀਪ ਸਿੰਘ ਨੇ ਸਟੇਜ ਸਕੱਤਰ ਵਜੋਂ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਮੁੱਚੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਵਿਚ ਸਾਹਿਤਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀ ਮਾਂ-ਬੋਲੀ ਤੇ ਸੱਭਿਆਚਾਰ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਕਾਲਜ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ ਵੋਟਰ ਸੂਚੀ ਦੀ ਸੁਧਾਈ ਦਾ ਕੀਤਾ ਕੰਮ ਪਿੰਡ ਭੀਲੋਵਾਲ ਪੱਕਾ ਵਿਖੇ ਪੀਰ ਬਾਬਾ ਸੰਗਨ ਮੰਗਨ ਦਾ ਸਾਲਾ... ਅਗਲੀ ਖ਼ਬਰ ਬੀ.ਸੀ.ਏ. ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਮਾਰੀਆਂ ਮੱਲਾਂ
Ad Position 24