03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਈ. ਟੀ. ਓ. ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਾਲੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ, 2 ਸਤੰਬਰ ( ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜੰਡਿਆਲਾ ਗੁਰੂ, 2 ਸਤੰਬਰ ( ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਹਲਕਾ ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ। ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਮੰਤਰੀ ਹਰਭਜਨ ਸਿੰਘ ਨੇ ਮਹਿਲਾ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਯੋਜਨਾ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਮਹਿਲਾ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਮਾਜ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਮੈਡਮ ਸੁਹਿੰਦਰ ਕੌਰ, ਮਾਤਾ ਸੁਰਿੰਦਰ ਕੌਰ, ਮਹਿਲਾ ਵਿੰਗ ਤੋਂ ਸੀਮਾ ਸੋਢੀ, ਸੁਖਬੀਰ ਕੌਰ, ਸੁਨੈਨਾ ਰੰਧਾਵਾ, ਗੀਤਾ ਗਿੱਲ ਅਤੇ ਹਲਕੇ ਦੀਆਂ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਦੀ ਹੱਦ ’ਚ ਬਣਿਆ ਪ੍ਰਵਾਸੀਆਂ ਦਾ ਨਾਜਾਇਜ਼ ਠਹਿਰਾਅ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ... ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ
Ad Position 24