03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

66 ਕੇ.ਵੀ. ਸਬ ਸਟੇਸ਼ਨ ਅਜਨਾਲਾ ਵਿਖੇ ਬਿਜਲੀ ਸਪਲਾਈ ਚਾਲੂ ਕਰਦੇ ਸਮੇਂ ਐੱਸ.ਐੱਸ.ਏ ਨੂੰ ਲੱਗਿਆ ਕਰੰਟ, ਵਾਲ-ਵਾਲ ਬਚੀ ਜਾਨ

ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ 66 ਕੇ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ 66 ਕੇ.ਵੀ. ਸਬ-ਸਟੇਸ਼ਨ ਵਿਖੇ ਬਿਜਲੀ ਸਪਲਾਈ ਚਾਲੂ ਕਰਨ ਦੌਰਾਨ ਬਿਜਲੀ ਵਿਭਾਗ ਦੇ ਐੱਸ.ਐੱਸ.ਏ. ਸੁਖਰਾਜ ਸਿੰਘ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਜਲੀ ਸਪਲਾਈ ਚਾਲੂ ਕਰਦੇ ਸਮੇਂ ਅਚਾਨਕ ਸੁਖਰਾਜ ਸਿੰਘ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਨੂੰ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਾ। ਕਰੰਟ ਲੱਗਣ ਦੀ ਘਟਨਾ ਤੋਂ ਬਾਅਦ ਸਬ-ਸਟੇਸ਼ਨ ’ਤੇ ਮੌਜੂਦ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮਚ ਗਈ। ਸਾਥੀ ਮੁਲਾਜ਼ਮਾਂ ਨੇ ਤੁਰੰਤ ਸੁਖਰਾਜ ਸਿੰਘ ਨੂੰ ਸੰਭਾਲਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖਲ ਕਰਵਾਇਆ। ਹਸਪਤਾਲ ਵਿਚ ਉਸ ਦਾ ਇਲਾਜ ਜਾਰੀ ਹੈ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਸ.ਏ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸੁਖਰਾਜ ਸਿੰਘ ਜਦੋਂ ਟਰਾਲੀ ਚੜਾ ਰਹੇ ਸੀ ਤਾਂ ਅਚਾਨਕ ਉਨ੍ਹਾਂ ਨੂੰ ਕਰੰਟ ਲੱਗਾ ਜਿਸ ਕਾਰਨ ਉਨ੍ਹਾਂ ਦੇ ਸਾਰੇ ਕੱਪੜੇ ਵੀ ਝੁਲਸ ਗਏ ਅਤੇ ਤੁਰੰਤ ਉਸਨੇ ਸਾਰੇ ਟਰਾਂਸਫਾਰਮਰ ਬੰਦ ਕੀਤੇ ਤੇ ਸੁਖਰਾਜ ਸਿੰਘ ਨੂੰ ਇਲਾਜ ਲਈ ਹਸਪਤਾਲ ਲਜਾਇਆ ਗਿਆ। ਉਧਰ ਸਿਵਲ ਹਸਪਤਾਲ ਅਜਨਾਲਾ ’ਚ ਐਮਰਜੈਂਸੀ ਡਿਊਟੀ ’ਤੇ ਤਨਾਇਦ ਡਾ. ਨਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਨੂੰ ਕਾਫੀ ਕਰੰਟ ਲੱਗਾ ਸੀ ਤੇ ਉਨ੍ਹਾਂ ਦੇ ਸਮੇਂ ਸਿਰ ਹਸਪਤਾਲ ਪਹੁੰਚਣ ਅਤੇ ਲੋੜੀਂਦੀਆਂ ਦਵਾਈਆਂ ਦੇਣ ਨਾਲ ਉਨ੍ਹਾਂ ਦੀ ਹਾਲਤ ਸਥਿਰ ਅਤੇ ਖਤਰੇ ਤੋਂ ਬਾਹਰ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਫਾਟਕ ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੂਤ ਜਨਤਕ ਕਰਨ ਵਿਰੋਧੀ-ਤਲਬੀਰ ਸਿੰਘ ਗਿੱਲ -ਕਿਹਾ ਕਾਲ ਰਿਕਾਰਡਿੰਗ ਤੇ ਸੀ. ਸੀ.ਟੀ.ਵੀ...
Ad Position 24