ਰੇਲਵੇ ਫਾਟਕ ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ
ਜੰਡਿਆਲਾ ਗੁਰੂ, 2 ਸਤੰਬਰ (ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗਹਿਰੀ ਮੰਡੀ ਦੇ ਰੇਲਵੇ ਫਾਟਕ ਨੇੜੇ ਪਿਛਲੇ ਲੰਮੇ ਸਮੇਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਵੱਲ ਰੇਲਵੇ ਪ੍ਰਸ਼ਾਸਨ ਅਤੇ ਗਹਿਰੀ ਮੰਡੀ ਦੀ ਪੰਚਾਇਤ ਵਲੋਂ ਕੋਈ ਢੁਕਵਾਂ ਧਿਆਨ ਨਾ ਦਿੱਤੇ ਜਾਣ ਕਾਰਨ ਗੰਦਗੀ ਦੇ ਢੇਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਰ
ਰੇਲਵੇ ਫਾਟਕ ਨੇੜੇ ਲੱਗੇ ਗੰਦਗੀ ਦੇ ਢੇਰਾਂ । (ਤਸਵੀਰ ਅੰਮ੍ਰਿਤ ਪਾਲ ਸਿੰਘ
03-09-2026
ਜੰਡਿਆਲਾ ਗੁਰੂ, 2 ਸਤੰਬਰ (ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗਹਿਰੀ ਮੰਡੀ ਦੇ ਰੇਲਵੇ ਫਾਟਕ ਨੇੜੇ ਪਿਛਲੇ ਲੰਮੇ ਸਮੇਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਵੱਲ ਰੇਲਵੇ ਪ੍ਰਸ਼ਾਸਨ ਅਤੇ ਗਹਿਰੀ ਮੰਡੀ ਦੀ ਪੰਚਾਇਤ ਵਲੋਂ ਕੋਈ ਢੁਕਵਾਂ ਧਿਆਨ ਨਾ ਦਿੱਤੇ ਜਾਣ ਕਾਰਨ ਗੰਦਗੀ ਦੇ ਢੇਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਰੇਲਵੇ ਫਾਟਕ ਦੇ ਬਿਲਕੁਲ ਨੇੜੇ ਰਿਹਾਇਸ਼ੀ ਇਲਾਕਾ ਹੋਣ ਕਾਰਨ ਇੱਥੇ ਹਰ ਸਮੇਂ ਬਦਬੂ ਦਾ ਮਾਹੌਲ ਬਣਿਆ ਰਹਿੰਦਾ ਹੈ ਅਤੇ ਗੰਦਗੀ ਦੇ ਢੇਰਾਂ ’ਤੇ ਮੱਛਰਾਂ ਦੀ ਭਰਮਾਰ ਹੈ। ਇਸ ਰਸਤੇ ਰਾਹੀਂ ਰੋਜ਼ਾਨਾ ਦਰਜਨਾਂ ਪਿੰਡਾਂ ਨੂੰ ਜਾਣ ਵਾਲੇ ਹਜ਼ਾਰਾਂ ਲੋਕ ਲੰਘਦੇ ਹਨ। ਬਦਬੂ ਅਤੇ ਗੰਦਗੀ ਕਾਰਨ ਰਾਹਗੀਰਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਲੋਕਾਂ ਵੱਲੋਂ ਮੂੰਹ ’ਤੇ ਰੁਮਾਲ ਰੱਖ ਕੇ ਇੱਥੋਂ ਲੰਘਣ ਲਈ ਮਜਬੂਰ ਹੋਣਾ ਪੈਂਦਾ ਹੈ। ਇਲਾਕਾ ਵਾਸੀਆਂ ਨੇ ਗੰਦਗੀ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ। ਇਸ ਤੋਂ ਇਲਾਵਾ ਜਦੋਂ ਰੇਲਗੱਡੀ ਲੰਘਣ ਸਮੇਂ ਰੇਲਵੇ ਫਾਟਕ ਬੰਦ ਹੁੰਦਾ ਹੈ ਤਾਂ ਇਸ ਮਾਰਗ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ । ਗੰਦਗੀ ਦੇ ਢੇਰਾਂ ਅਤੇ ਬਦਬੂ ਵਾਲੇ ਮਾਹੌਲ ਵਿਚ ਲੰਮੇ ਸਮੇਂ ਤੱਕ ਖੜ੍ਹੇ ਵਾਹਨ ਚਾਲਕ ਵੀ ਪ੍ਰੇਸ਼ਾਨ ਹੁੰਦੇ ਹਨ ਅਤੇ ਪ੍ਰਸ਼ਾਸਨ ਤੇ ਪੰਚਾਇਤ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ । ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੇ ਰੇਲਵੇ ਪ੍ਰਸ਼ਾਸਨ ਅਤੇ ਸਥਾਨਕ ਪੰਚਾਇਤ ਤੋਂ ਮੰਗ ਕੀਤੀ ਹੈ ਕਿ ਰੇਲਵੇ ਫਾਟਕ ਨੇੜਿਓਂ ਗੰਦਗੀ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ।