04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖ਼ਾਲਸਾ ਕਾਲਜ ਮਹਿਤਾ ਦੇ ਬੀ.ਏ/ਬੀ.ਐਸ.ਸੀ ਚੌਥੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ

ਚੌਂਕ ਮਹਿਤਾ, 3 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ. ਏ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੌਂਕ ਮਹਿਤਾ, 3 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ.ਏ।/ਬੀ.ਐੱਸ . ਸੀ. ਸਮੈਸਟਰ ਚੌਥਾ ਦੇ ਨਤੀਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਘੋਸ਼ਿਤ ਕੀਤੇ ਗਏ । ਇਨ੍ਹਾਂ ਨਤੀਜਿਆ ਵਿਚ ਬੀ.ਏ/ਬੀ.ਐੱਸ.ਸੀ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਨਤੀਜੇ ਸੌ ਫੀਸਦੀ ਰਹੇ। ਜਿਸ ਵਿਚ ਬੀ.ਏ. ਦੀ ਨਵਨੀਤ ਕੌਰ 77%, ਹਰਮਨਪ੍ਰੀਤ ਕੌਰ 76% ਅਤੇ ਗੁਰਪ੍ਰੀਤ ਸਿੰਘ 7 4% ਬੀ.ਐੱਸ.ਸੀ ਇਕਨੋਮਿਕਸ ਦੀ ਆਂਚਲ ਪ੍ਰੀਤ ਕੌਰ 74% ਅਤੇ ਹਰ ਸੁਖਪ੍ਰੀਤ ਸਿੰਘ ਨੇ 72% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਬਿਹਤਰੀਨ ਨਤੀਜੇ ਕਰਕੇ ਕਾਲਜ ਵਿਚ ਦਾਖਲਿਆਂ ਦਾ ਰੁਝਾਨ ਕਾਫ਼ੀ ਵਧ ਗਿਆ ਹੈ। ਇਸ ਮੌਕੇ ’ਤੇ ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਸੁਭਾਗੇ ਮੌਕੇ ’ਤੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਕੁਲਦੀਪ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਪੂਰਤੀ ਸ਼ਰਮਾ, ਨਵਨੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਸੁਪ੍ਰੀਤ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ ਅਤੇ ਕਾਬਲ ਸਿੰਘ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਘਰ-ਘਰ ਤੱਕ ਸੁਵਿਧਾਵਾਂ ਪਹੁੰਚਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ-ਗਿੱਲ -ਪਿੰਡ ਮੀਆਂ ਪੰਧੇਰ... ਅਗਲੀ ਖ਼ਬਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ -ਪਾਲੀ, ਸੰਦੀਪ
Ad Position 24