04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਸਰਕਾਰ ਘਰ-ਘਰ ਤੱਕ ਸੁਵਿਧਾਵਾਂ ਪਹੁੰਚਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ-ਗਿੱਲ -ਪਿੰਡ ਮੀਆਂ ਪੰਧੇਰ ਵਿਖੇ ਕੀਤੀ ਲੋਕ ਮਿਲਣੀ

ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਮੀਆਂ ਪੰਧੇਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਮਸਲਿਆਂ ਬਾਰੇ ਇੰਚਾਰਜ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ।

Ad Position 21
repet_subhas-goyals [Copy P29]
ਪਿੰਡ ਮੀਆਂ ਪੰਧੇਰ ਵਿਖੇ ਪਹੁੰਚਣ ਤੇ ਤਲਬੀਰ ਸਿੰਘ ਗਿੱਲ ਦਾ ਸਵਾਗਤ ਕਰਦੇ ਹੋਏ ਪਿੰਡ ਵਾਸੀ। ਤਸਵੀਰ : ਸਤਪਾਲ ਸਿੰਘ ਢੱਡੇ 04-09-2026
ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਮੀਆਂ ਪੰਧੇਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਮਸਲਿਆਂ ਬਾਰੇ ਇੰਚਾਰਜ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਤਲਬੀਰ ਸਿੰਘ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ’ਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ। ਪਿੰਡਾਂ ਦੇ ਵਿਕਾਸ, ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੇ ਇਸ ਮੌਕੇ ਪਿੰਡ ਦੀਆਂ ਗਲੀਆਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਮੰਗਾਂ ਰੱਖੀਆਂ। ਸ. ਗਿੱਲ ਨੇ ਮੌਕੇ ’ਤੇ ਹੀ ਕਈ ਮਸਲਿਆਂ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਹਰ ਪਿੰਡ ਵਿਚ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਲੋਕਾਂ ਦੀ ਸੇਵਾ ਨੂੰ ਪਹਿਲ ਦੇਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਕਾਬਲ ਸਿੰਘ, ਮਹਿੰਦਰ ਸਿੰਘ, ਪਿੰਦਰ ਸਿੰਘ ਮੈਂਬਰ ਪੰਚਾਇਤ, ਬੇਅੰਤ ਸਿੰਘ, ਸਾਹਿਬ ਸਿੰਘ, ਅੰਗਰੇਜ਼ ਸਿੰਘ, ਗੁਰਮੁੱਖ ਸਿੰਘ,ਰਣਜੀਤ ਸਿੰਘ, ਸਰਦੂਲ ਸਿੰਘ, ਗੁਲਜਾਰ ਸਿੰਘ, ਨਿਰਮਲ ਸਿੰਘ, ਜਰਮਨਜੀਤ ਸਿੰਘ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਲੋਕਾਂ ਨੇ ਸਰਦਾਰ ਤਲਬੀਰ ਸਿੰਘ ਗਿੱਲ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਜਲਦ ਹੱਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਬੀ.ਏ/ਬੀ.ਐਸ.ਸੀ ਚੌਥੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24