04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਤਲਬੀਰ ਸਿੰਘ ਗਿੱਲ ਇਕ ਦਰਜਨ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)—ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਵਲੋਂ ਪਿੰਡ ਚਾਟੀਵਿੰਡ ਲੇਹਲ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਪਿੰਡ ਚਾਟੀਵਿੰਡ ਲੇਹਲ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ। ਤਸਵੀਰ : ਸਤਪਾਲ ਸਿੰਘ ਢੱਡੇ 04-09-2026
ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)—ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਵਲੋਂ ਪਿੰਡ ਚਾਟੀਵਿੰਡ ਲੇਹਲ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਨੀਤੀਆਂ ’ਤੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਨਾਲ ਸਬੰਧਿਤ ਅਤੇ ਹੋਰ ਮੰਗਾਂ ਰੱਖੀਆਂ। ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਮਜੀਠਾ ਦੇ ਹਰ ਪਿੰਡ ਵਿਚ ਲਗਾਤਾਰ ਲੋਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚੇ। ਹਾਜ਼ਰ ਲੋਕਾਂ ਨੇ ਤਲਬੀਰ ਸਿੰਘ ਗਿੱਲ ਦਾ ਪਿੰਡ ਪਹੁੰਚਣ ’ਤੇ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਵਲੋਂ ਉਠਾਏ ਗਏ ਵਿਕਾਸ ਮੁੱਦਿਆਂ ਦਾ ਜਲਦ ਨਿਪਟਾਰਾ ਹੋਵੇਗਾ। ਲੋਕ ਮਿਲਣੀ ਦੌਰਾਨ ਤਲਬੀਰ ਸਿੰਘ ਗਿੱਲ ਨੇ ਵਿਅਕਤੀਗਤ ਤੌਰ ’ਤੇ ਕਈ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿਚ ਡਿਪਟੀ ਸਿੰਘ ਸਾਬਕਾ ਮੈਂਬਰ ਪੰਚਾਇਤ, ਸਤਨਾਮ ਸਿੰਘ, ਰਜਿੰਦਰ ਸਿੰਘ, ਮੰਗਲਜੀਤ ਸਿੰਘ, ਸੋਨਾ ਸਿੰਘ, ਸੁਵਿੰਦਰ ਸਿੰਘ ਮੈਂਬਰ ਪੰਚਾਇਤ , ਅੰਗਰੇਜ ਸਿੰਘ ਸੋਢੀ, ਲਾਭ ਸਿੰਘ ਚੌਂਕੀਦਾਰ, ਬਲਵੰਤ ਸਿੰਘ ਪੰਛੀ, ਸੁਖਦੇਵ ਸਿੰਘ ਮੈਂਬਰ ਪੰਚਾਇਤ, ਵੀਰ ਕੌਰ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਰਿੰਦਰ ਸਿੰਘ, ਸਲਿੰਦਰ ਸਿੰਘ ਮੈਂਬਰ ਪੰਚਾਇਤ, ਕੁਲਵਿੰਦਰ ਸਿੰਘ ਮੈਂਬਰ ਪੰਚਾਇਤ, ਜਸਪਾਲ ਸਿੰਘ ਮੈਂਬਰ ਪੰਚਾਇਤ, ਤਰਲੋਕ ਸਿੰਘ ਮੈਂਬਰ ਪੰਚਾਇਤ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਅਤੇ ਪੰਥਕ ਏਕਤਾ ਲਈ ਨਵੀਂ ਸਿਆਸੀ ਸੋਚ ਦੀ ਲੋੜ–ਦਲਜਿੰਦਰ ਬੀਰ ਵਿਰਕ ਅਗਲੀ ਖ਼ਬਰ ਕੋਟਲੀ ਢੋਲੇਸ਼ਾਹ ਵਿਖੇ ਸਮਾਰੋਹ ਦੌਰਾਨ ਗਿੱਲ ਨੇ ਹਲਕੇ ਨਾਲ ਸੰਬੰਧਿਤ ਵਿਕਸ ਦੇ ਮੁੱਦਿਆਂ ’ਤੇ ਕੀਤੀ ਚਰਚਾ
Ad Position 24