03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੰਗਾਂ ਨੂੰ ਲੈ ਕੇ ਆਸ਼ਾ ਫੈਸਲੀਟੇਟਰ ਵਲੋਂ 8 ਨੂੰ ਮੋਹਾਲੀ ਸੂਬਾ ਪੱਧਰੀ ਧਰਨਾ

ਚੋਗਾਵਾਂ, 3 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀਆਂ ਆਸ਼ਾ ਫੈਸਲੀਟੇਟਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਲੋਪੋਕੇ ਵਿਖੇ ਬਲਾਕ ਪ੍ਰਧਾਨ ਗੁਰਵੰਤ ਕੌਰ ਲੋਪੋਕੇ , ਨਿਰਮਲ ਬੱਚੀਵਿੰਡ ਅਰਸ਼ ਫੈਸਲੀਟੇਟਰ ਦੀ ਅਗਵਾਈ ਹੇਠ 8 ਸਤੰਬਰ ਨੂੰ ਸੂਬਾ ਪੱਧਰ ’ਤੇ ਇਕ ਵਿਸ਼ਾਲ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਮੀਟਿੰਗ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੋਗਾਵਾਂ, 3 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀਆਂ ਆਸ਼ਾ ਫੈਸਲੀਟੇਟਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਲੋਪੋਕੇ ਵਿਖੇ ਬਲਾਕ ਪ੍ਰਧਾਨ ਗੁਰਵੰਤ ਕੌਰ ਲੋਪੋਕੇ , ਨਿਰਮਲ ਬੱਚੀਵਿੰਡ ਅਰਸ਼ ਫੈਸਲੀਟੇਟਰ ਦੀ ਅਗਵਾਈ ਹੇਠ 8 ਸਤੰਬਰ ਨੂੰ ਸੂਬਾ ਪੱਧਰ ’ਤੇ ਇਕ ਵਿਸ਼ਾਲ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਮੀਟਿੰਗ ਹੋਈ। ਜਿਸ ਵਿਚ ਸੂਬਾ ਆਗੂ ਪਰਮਜੀਤ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਛੱਜਲਵੱਢੀ ਨੇ ਸ਼ਿਰਕਤ ਕੀਤੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੁੱਖ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। 8 ਸਤੰਬਰ ਮੁਹਾਲੀ ਦੇ ਇਸ ਧਰਨੇ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰਾਂ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਰੀਟਾ ਫੈਸਲੀਟੇਟਰ, ਰਜਵੰਤ, ਕੁਲਵੰਤ, ਪਵਨਪ੍ਰੀਤ ਕੌਰ ਆਸ਼ਾ, ਪਰਮਜੀਤ ਕੌਰ, ਵਰਿੰਦਰ ਕੌਰ, ਕਸ਼ਮੀਰ ਕੌਰ, ਨਵ ਪ੍ਰੀਤ ਸਰਬਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ‘ਨੇਤਰਹੀਣਤਾ ਰੋਕਥਾਮ ਪੰਦ੍ਹਰਵਾੜਾ’ ਮਨਾਇਆ ਅਗਲੀ ਖ਼ਬਰ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ
Ad Position 24