ਹਲਕਾ ਅਟਾਰੀ ਦੇ ਨਵ-ਨਿਯੁਕਤ ਕੋਆਰਡੀਨੇਟਰ ਅਜੇਪਾਲ ਸਿੰਘ ਮੀਰਾਂਕੋਟ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਵਿਖੇ ਹੋਏ ਨਤਮਸਤਕ
ਅਜਨਾਲਾ/ਰਾਜਾਸਾਂਸੀ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਾਲ ਹੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਸਾਬਕਾ ਵਿਧਾਇਕ ਸ. ਅਜੇਪਾਲ ਸਿੰਘ ਮੀਰਾਂਕੋਟ ਵਲੋਂ ਆਪਣੀ ਸਿਆਸੀ ਸਰਗਰਮੀ ਦੀ ਸ਼ੁਰੂਆਤ ਕਰਦਿਆਂ ਸਮਰਥਕਾਂ ਸਮੇਤ ਇਤਿਹਾਸਿਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਅਜਨਾਲਾ/ਰਾਜਾਸਾਂਸੀ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਾਲ ਹੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਸਾਬਕਾ ਵਿਧਾਇਕ ਸ. ਅਜੇਪਾਲ ਸਿੰਘ ਮੀਰਾਂਕੋਟ ਵਲੋਂ ਆਪਣੀ ਸਿਆਸੀ ਸਰਗਰਮੀ ਦੀ ਸ਼ੁਰੂਆਤ ਕਰਦਿਆਂ ਸਮਰਥਕਾਂ ਸਮੇਤ ਇਤਿਹਾਸਿਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਗੁਰੂ ਸਾਹਿਬਾਨ ਦਾ ਓਟ ਆਸਰਾ ਲੈ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੁਹਿੰਮ ਦਾ ਰਸਮੀ ਆਗਾਜ਼ ਵੀ ਕੀਤਾ ਗਿਆ। ਇਸ ਮੌਕੇ ਹਲਕਾ ਕੋਆਰਡੀਨੇਟਰ ਅਜੇਪਾਲ ਸਿੰਘ ਮੀਰਾਂਕੋਟ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਲੀਡਰਸ਼ਿਪ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟ ਕਰਦਿਆਂ ਹਲਕਾ ਅਟਾਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਲਈ ਉਹ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮਨਿੰਦਰ ਸਿੰਘ ਧੁੰਨਾ ਸ਼ਹਿਰੀ ਪ੍ਰਧਾਨ, ਗੁਰਮੁਖ ਸਿੰਘ ਮੀਰਾਂਕੋਟ, ਯੋਗੇਸ਼ ਕੁਮਾਰ ਪ੍ਰਧਾਨ ਲੇਬਰ ਵਿੰਗ, ਅੰਮ੍ਰਿਤਪਾਲ ਸਿੰਘ ਵੱਲਾ ਪ੍ਰਧਾਨ ਯੂਥ ਵਿੰਗ ਅੰਮ੍ਰਿਤਸਰ ਦੇਹਾਤੀ, ਪ੍ਰਦੀਪ ਕੁਮਾਰ, ਕਰਨਦੀਪ ਸਿੰਘ, ਕੁਨਾਲ ਸ਼ਰਮਾ, ਡਾ: ਗੁਰਨਾਮ ਸਿੰਘ, ਮਨਜੀਤ ਸਿੰਘ ਭੰਗੂ, ਸੁਰਿੰਦਰ ਗਿੱਲ ਆਦਿ ਹਾਜ਼ਰ ਸਨ।