ਅਜਨਾਲਾ ਤੋਂ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਨੌਜਵਾਨ ਪੁੱਤਰ ਦੀ ਸੜਕ ਹਾਦਸੇ ’ਚ ਮੌਤ
ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਗੱਗੋਮਾਹਲ ਤੋਂ ਰੋਜ਼ਾਨਾ ‘ਅਜੀਤ’ ਦੇ ਪ੍ਰਤੀਨਿਧ ਬਲਵਿੰਦਰ ਸਿੰਘ ਸੰਧੂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਦੀਪ ਸਿੰਘ ਦੀ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਬੀਤੀ ਦੇਰ ਰਾਤ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਆ ਰਿਹਾ ਸੀ, ਜਦੋਂ ਉਹ ਅਜਨਾਲਾ ਸ਼ਹਿਰ ਤੋਂ ਕੁਝ ਦੂਰੀ ’ਤੇ ਪਿੰਡ ਭੱਖਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਗਿਆ।
ਸ਼
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਨਾਲ ਦੁੱਖ ਸਾਂਝਾ ਕਰਦੇ ਹੋਏ ਤੇ ਇਨਸੈੱਟ ਮਨਦੀਪ ਸਿੰਘ ਦੀ ਫਾਈਲ ਤਸਵੀਰ। ਤਸਵੀਰਾਂ: ਗੁਰਪ੍ਰੀਤ ਸਿੰਘ ਢਿੱਲੋਂ
04-09-2026
ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਗੱਗੋਮਾਹਲ ਤੋਂ ਰੋਜ਼ਾਨਾ ‘ਅਜੀਤ’ ਦੇ ਪ੍ਰਤੀਨਿਧ ਬਲਵਿੰਦਰ ਸਿੰਘ ਸੰਧੂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਦੀਪ ਸਿੰਘ ਦੀ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਬੀਤੀ ਦੇਰ ਰਾਤ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਆ ਰਿਹਾ ਸੀ, ਜਦੋਂ ਉਹ ਅਜਨਾਲਾ ਸ਼ਹਿਰ ਤੋਂ ਕੁਝ ਦੂਰੀ ’ਤੇ ਪਿੰਡ ਭੱਖਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮਨਦੀਪ ਸਿੰਘ ਦੀ ਮੌਤ ਹੋ ਗਈ। ਨੌਜਵਾਨ ਪੁੱਤਰ ਦੀ ਅਚਾਨਕ ਅਤੇ ਬੇਵਕਤੀ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਪ੍ਰਧਾਨ ਦਵਿੰਦਰ ਸਿੰਘ ਡੈਮ, ਚੇਅਰਮੈਨ ਮੋਹਣ ਸਿੰਘ ਸਰਾਫ, ਅਰਵਿੰਦਰ ਸਿੰਘ ਲਾਡਾ ਲੰਗੋਮਾਹਲ, ਵਿੱਪਨ ਖੱਤਰੀ, ਸਵਰਨ ਸਿੰਘ ਗੁਲਾਬ ਅਤੇ ਤਰੁਣ ਕੁਮਾਰ ਹੈਪੀ ਸਮੇਤ ਹੋਰਨਾ ਸ਼ਖ਼ਸੀਅਤਾਂ ਵਲੋਂ ਜਸਪਾਲ ਸਿੰਘ ਲਾਟੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਮਨਦੀਪ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਨੂੰ ਉਨ੍ਹਾਂ ਦੇ ਮਾਤਾ ਅਤੇ ਭਰਾ ਗਗਨਦੀਪ ਸਿੰਘ ਦੇ ਅਸਟ੍ਰੇਲੀਆ ਤੋਂ ਵਾਪਸ ਆਉਣ ਉਪਰੰਤ ਅੱਜ 4 ਸਤੰਬਰ ਨੂੰ ਅਜਨਾਲਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।