05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਬਣਨ ਪਿੱਛੋਂ ਜਗਰੂਪ ਸਿੰਘ ਸੇਖਵਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ: ਜਗਰੂਪ ਸਿੰਘ ਸੇਖਵਾਂ ਸਪੁੱਤਰ ਸਾ: ਮੰਤਰੀ ਸੇਵਾ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਉੱਪ ਪ੍ਰਧਾਨ ਪੰਜਾਬ ਨਿਯੁਕਤ ਹੋਣ ਪਿੱਛੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਆਪ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ: ਜਗਰੂਪ ਸਿੰਘ ਸੇਖਵਾਂ ਸਪੁੱਤਰ ਸਾ: ਮੰਤਰੀ ਸੇਵਾ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਉੱਪ ਪ੍ਰਧਾਨ ਪੰਜਾਬ ਨਿਯੁਕਤ ਹੋਣ ਪਿੱਛੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਆਪ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ । ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸਭ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਹੈ ਅਤੇ ਸਾਰੀਆਂ ਬਖਸ਼ਿਸ਼ਾਂ ਗੁਰੂ ਘਰ ਤੋਂ ਹੀ ਪ੍ਰਾਪਤ ਹੁੰਦੀਆਂ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਕੁਲਦੀਪ ਸਿੰਘ ਮਥਰੇਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਸੁਜਾਨ ਸਿੰਘ ਖਾਲਸਾ, ਰਾਜਿੰਦਰ ਸਿੰਘ ਸਹੋਤਾ, ਵਾਈਸ ਪ੍ਰਧਾਨ ਸੁਖਵਿੰਦਰ ਕੌਰ ਪਤਨੀ ਪਰਮਜੀਤ ਸਿੰਘ ਭੁੱਲਰ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਮਨਜੀਤ ਕੌਰ, ਬਲਸ਼ਰਨ ਸਿੰਘ, ਰਵੀ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਕਿਓ ਏਕਤਾ ਸੰਘਰਸ਼ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ 8 ਦੀ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਨੇ ਸੇਵਾ ਕਰਨ ਵਾਲੇ ਗੁਰੂ ਘਰ ਦੇ ਪ੍ਰੇਮੀਆਂ ਦਾ ਕੀਤਾ ਸਨਮਾਨ
Ad Position 24