05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗਰੈਂਡ ਪੇਰੈਂਟਸ ਡੇ ਮਨਾਇਆ

ਜੰਡਿਆਲਾ ਗੁਰੂ, 4 ਸਤੰਬਰ (ਅੰਮ੍ਰਿਤ ਪਾਲ ਸਿੰਘ)-ਭਗਤੀ, ਆਸਥਾ ਅਤੇ ਦਾਦੇ-ਦਾਦੀਆਂ ਦੇ ਸਤਿਕਾਰ ਤੇ ਪਿਆਰ ਨੂੰ ਸਮਰਪਿਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗਰੈਂਡ ਪੇਰੈਂਟਸ ਡੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਬੜੇ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਦੇ ਆਡੀਟੋਰੀਅਮ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿੰਡਰ ਗਾਰਟਨ ਸੈਕਸ਼ਨ ਦੇ ਮਾਪਿਆਂ ਤੋਂ ਇਲਾਵਾ ਬੱਚਿਆਂ ਦੇ ਦਾਦਾ-ਦਾਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਜੰਡਿਆਲਾ ਗੁਰੂ, 4 ਸਤੰਬਰ (ਅੰਮ੍ਰਿਤ ਪਾਲ ਸਿੰਘ)-ਭਗਤੀ, ਆਸਥਾ ਅਤੇ ਦਾਦੇ-ਦਾਦੀਆਂ ਦੇ ਸਤਿਕਾਰ ਤੇ ਪਿਆਰ ਨੂੰ ਸਮਰਪਿਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗਰੈਂਡ ਪੇਰੈਂਟਸ ਡੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਬੜੇ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਦੇ ਆਡੀਟੋਰੀਅਮ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿੰਡਰ ਗਾਰਟਨ ਸੈਕਸ਼ਨ ਦੇ ਮਾਪਿਆਂ ਤੋਂ ਇਲਾਵਾ ਬੱਚਿਆਂ ਦੇ ਦਾਦਾ-ਦਾਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ‘ਸ੍ਰੀ ਕ੍ਰਿਸ਼ਨ ਗੋਵਿੰਦ ਹਰੇ ਮੁਰਾਰੀ’ ਭਜਨ ਗਾ ਕੇ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਸ੍ਰੀ ਕ੍ਰਿਸ਼ਨ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਇਸ ਉਪਰੰਤ ਕਿੰਡਰਗਾਰਟਨ ਦੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਭਗਤੀ ਭਰੇ ਗੀਤਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਰਾਧਾ-ਕ੍ਰਿਸ਼ਨ ਦੇ ਪਹਿਰਾਵੇ ਵਿਚ ਸਜੇ ਬੱਚੇ ਬੇਹੱਦ ਸੁੰਦਰ ਲੱਗ ਰਹੇ ਸਨ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮੂਰਤੀ ਨੂੰ ਵੀ ਬੜੇ ਸੁੰਦਰ ਅਤੇ ਨਿਵੇਕਲੇ ਢੰਗ ਨਾਲ ਸਜਾਇਆ ਗਿਆ ਸੀ। ਸੁਰੀਲੇ ਭਜਨਾਂ ਅਤੇ ਮਨਮੋਹਕ ਨਾਚ ਨੇ ਸਮਾਗਮ ਨੂੰ ਅਧਿਆਤਮਿਕ ਮਾਹੌਲ ਪ੍ਰਦਾਨ ਕੀਤਾ। ਗਰੈਂਡ ਪੇਰੈਂਟਸ ਡੇ ਮੌਕੇ ਬੱਚਿਆਂ ਵਲੋਂ ਦਾਦਾ-ਦਾਦੀ ਦੇ ਪਿਆਰ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਵਲੋਂ ਦਾਦਾ-ਦਾਦੀ ਅਤੇ ਸਮਾਜਿਕ ਰਿਸ਼ਤਿਆਂ ਦੀ ਮਹੱਤਤਾ ਨੂੰ ਦਰਸਾਉਂਦਾ ਸ਼ਾਨਦਾਰ ਡਰਾਮਾ ਵੀ ਪੇਸ਼ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਪਰਿਵਾਰਕ ਰਿਸ਼ਤਿਆਂ ਦੀ ਕਦਰ ਕਰਨ ਦੀ ਚੰਗੀ ਸੇਧ ਦਿੱਤੀ। ਇਸ ਦੌਰਾਨ ਬੱਚਿਆਂ ਦੇ ਦਾਦੇ-ਦਾਦੀਆਂ ਨੇ ਵੀ ਗਿੱਧਾ ਅਤੇ ਭੰਗੜਾ ਪਾ ਕੇ ਸਮਾਗਮ ਦੀਆਂ ਖੁਸ਼ੀਆਂ ਵਿਚ ਵਾਧਾ ਕੀਤਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਰਾਜਕੁਮਾਰ ਮਲਹੋਤਰਾ, ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਮਾਸਟਰ ਰਾਜਬੀਰ ਸਿੰਘ, ਟਰੱਸਟੀ ਆਲ ਇੰਡੀਆ ਭਗਤ ਪੂਰਨ ਸਿੰਘ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅਤੇ ਇਨਵਾਇਰਮੈਂਟ ਐਕਟੀਵਿਟੀਜ਼, ਜਦਕਿ ਸੇਂਟ ਸੋਲਜਰ ਕੈਂਬਰਿਜ ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ (ਮੋਮੈਂਟੋ) ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ਼, ਵਿਦਿਆਰਥੀ ਅਤੇ ਬੱਚਿਆਂ ਦੇ ਮਾਪੇ ਤੇ ਦਾਦਾ-ਦਾਦੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਵਾਲੀ ਬਿਜਲੀ ਦੇ ਪਾਵਰ ਕੱਟਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗ-ਪੱਤਰ ਅਗਲੀ ਖ਼ਬਰ ਰਾਹੁਲ ਗਾਂਧੀ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ- ਸੱਚਰ
Ad Position 24