26 ਵੇਂ ਚੇਤਨਾ ਮਾਰਚ ਮੌਕੇ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਕੋਟਲਾ ਭਰਾਵਾਂ ਦਾ ਸਨਮਾਨ
ਨਵਾਂ ਪਿੰਡ, 4 ਸਤੰਬਰ (ਜਸਪਾਲ ਸਿੰਘ)- ਗੜ੍ਹੀ ਚਮਕੌਰ ਸਹਿਬ ਦੇ ਆਖਰੀ ਸ਼ਹੀਦ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਕੱਢੇ ਗਏ 26ਵੇਂ ਚੇਤਨਾ ਮਾਰਚ ਮੌਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਉਨ੍ਹਾਂ ਦੇ ਛੋਟੇ ਭਰਾ ਭਾਈ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਤੇ ਕ੍ਰਿਪਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਨਵਾਂ ਪਿੰਡ, 4 ਸਤੰਬਰ (ਜਸਪਾਲ ਸਿੰਘ)- ਗੜ੍ਹੀ ਚਮਕੌਰ ਸਹਿਬ ਦੇ ਆਖਰੀ ਸ਼ਹੀਦ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਕੱਢੇ ਗਏ 26ਵੇਂ ਚੇਤਨਾ ਮਾਰਚ ਮੌਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਉਨ੍ਹਾਂ ਦੇ ਛੋਟੇ ਭਰਾ ਭਾਈ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਤੇ ਕ੍ਰਿਪਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਟਲਾ ਭਰਾਵਾਂ ਤੇ ਉਨ੍ਹਾਂ ਨਾਲ ਹਲਕਾ ਜੰਡਿਆਲਾ ਤੋਂ ਉਨ੍ਹਾਂ ਦੇ ਸਮਰਥਕਾਂ ਭਾਈ ਧਿਆਨ ਸਿੰਘ ਤੇ ਅਵਤਾਰ ਸਿੰਘ ਛੀਨਾ, ਮੁੱਖਵੰਤ ਸਿੰਘ ਨਵਾਂ ਪਿੰਡ, ਅਮਰੀਕ ਸਿੰਘ ਜੋਸਨ ਤੇ ਸੁਖਵਿੰਦਰ ਸਿੰਘ ਖ਼ਾਲਸਾ ਨਿਜ਼ਾਮਪੁਰ ਆਦਿ ਵਲੋਂ ਪੰਜ ਪਿਆਰਿਆਂ ਦਾ ਸਤਿਕਾਰ ਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਜੀ ਨੂੰ ਨਤਮਸਤਕ ਹੁੰਦਿਆਂ ਚੇਤਨਾ ਮਾਰਚ ’ਚ ਸ਼ਾਮਿਲ ਸੰਗਤਾਂ ਦੀ ਚਰਨ ਧੂੜ ਲੈਂਦਿਆਂ ਉਨ੍ਹਾਂ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸੁਪਨਦੀਪ ਸਿੰਘ ਸਾਹਬੀ ਖਾਨਕੋਟ ਵਾਈਸ ਚੇਅਰਮੈਨ ਪੰਜਾਬ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ, ਅੰਮ੍ਰਿਤਸਰ, ਬਖਸ਼ੀਸ਼ ਸਿੰਘ ਢਿਲੋਂ ਪ੍ਰਧਾਨ ਪੰਜਾਬ, ਚੇਅਰਮੈਨ ਬਖਸ਼ੀਸ਼ ਸਿੰਘ ਮੱਟੂ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਕਸ਼ਮੀਰ ਸਿੰਘ ਕੋਟ ਖ਼ਾਲਸਾ, ਖ਼ਜ਼ਾਨਚੀ ਸਵਿੰਦਰ ਸਿੰਘ ਕੋਟ ਖ਼ਾਲਸਾ, ਬਾਬਾ ਪਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ ਤੇ ਹੋਰ ਹਾਜ਼ਰ ਸਨ।