ਪਿੰਡ ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਿੰਡ ਛਾਪਿਆਂ ਵਾਲੀ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ’ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਚਾਇਅਸ਼ਾ ਹੇਠ ੳਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋਕਿ ਨਗਰ ਦੀ ਪਰਿਕਰਮਾ ਕਰਦਿਆਂ ਵਾਪਸ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸਮਾਪਤ ਹੋਇਆ ।
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਿੰਡ ਛਾਪਿਆਂ ਵਾਲੀ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ’ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਚਾਇਅਸ਼ਾ ਹੇਠ ੳਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋਕਿ ਨਗਰ ਦੀ ਪਰਿਕਰਮਾ ਕਰਦਿਆਂ ਵਾਪਸ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸਮਾਪਤ ਹੋਇਆ । ਇਸ ਮੌਕੇ ਪ੍ਰਬੰਧਕ ਕਮੇਟੀ ਬਖਸ਼ੀਸ਼ ਸਿੰਘ ਮੈਂਬਰ, ਦਵਿੰਦਰ ਸਿੰਘ ਮੈਂਬਰ, ਪੱਪੂ ਸਫਰੀ, ਸੁਖਦੇਵ ਸਿੰਘ, ਬਲਕਾਰ ਸਿੰਘ ਕਾਕਾ, ਅਵਤਾਰ ਸਿੰਘ, ਪ੍ਰੇਮ ਸਿੰਘ, ਗੁਰਵੇਲ ਸਿੰਘ, ਜਸਵੰਤ ਸਿੰਘ, ਝਿਰਮਿਲ ਸਿੰਘ ਆਦਿ ਹਾਜ਼ਰ ਸਨ । ਪ੍ਰਬੰਧਕਾਂ ਨੇ ਦੱਸਿਆ ਹੈ ਕਿ ਮਿਤੀ 5 ਸਤੰਬਰ ਨੂੰ ਪਾਠ ਦੇ ਭੋਗ ਪੈਣਗੇ, ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਪ੍ਰਬੰਧਕ ਕਮੇਟੀ ਨੇ ਸਾਧ ਸੰਗਤ ਨੂੰ ਦਰਸ਼ਨ ਦੇਣ ਦੀ ਬੇਨਤੀ ਕੀਤੀ ਹੈ।