ਸੁੱਚਾ ਸਿੰਘ ਗੱਗੋਮਾਹਲ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਘਰ ਵਾਪਸੀ
ਅਜਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬੀਤੇ ਦਿਨੀਂ ਐੱਸ. ਸੀ.
ਅਜਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬੀਤੇ ਦਿਨੀਂ ਐੱਸ. ਸੀ. ਵਿੰਗ ਹਲਕਾ ਅਜਨਾਲਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਸੁੱਚਾ ਸਿੰਘ ਗੱਗੋਮਾਹਲ ਨੇ ਅੱਜ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਦਿਆਂ ਪਾਰਟੀ ਦੀ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੀ ਘਰ ਵਾਪਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਗੱਗੋਮਾਹਲ ਨੇ ਕਿਹਾ ਕਿ ਉਨ੍ਹਾਂ ਨੂੰ ਗੁੰਮਰਾਹ ਕਰਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਿਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਭਵਿੱਖ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਸ. ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 24 ਸਤੰਬਰ ਨੂੰ ਅਜਨਾਲਾ ’ਚ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਇਤਿਹਾਸਿਕ ਹੋਵੇਗੀ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ ਅਤੇ ਪੀ.ਏ. ਗੁਰਭੇਜ ਸਿੰਘ ਭੱਟੀ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।