05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਮਨਾਇਆ ਅਧਿਆਪਕ ਦਿਵਸ

ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਸਨਮਾਨ ਤੇ ਧੰਨਵਾਦ ਵਜੋਂ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਸਨਮਾਨ ਤੇ ਧੰਨਵਾਦ ਵਜੋਂ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆਂ। ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਪਰਚੀਆਂ ਰਾਹੀਂ ਵੱਖ-ਵੱਖ ਗਤੀਵਿਧੀਆਂ ਦੀ ਪੇਸ਼ਕਾਰੀ ਕਰਨ ਲਈ ਕਿਹਾ ਗਿਆ। ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਅਤੇ ਸਟਾਫ਼ ਵਲੋਂ ਕੇਕ ਵੀ ਕੱਟਿਆ ਗਿਆ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਅਧਿਆਪਕਾਂ ਲਈ ਆਪਣੇ ਵਿਦਿਆਰਥੀਆਂ ਪ੍ਰਤਿ ਸਮਰਪਿਤ ਹੋਣਾ ਬਹੁਤ ਜ਼ਰੂਰੀ ਹੈ। ਅਧੁਨਿਕ ਸਮੇਂ ਵਿਚ ਸਮਾਜ ਦੇ ਹਲਾਤਾਂ ਦੇ ਮੱਦੇਨਜ਼ਰ ਚੰਗੇ ਅਧਿਆਪਕਾਂ ਦੀ ਬਹੁਤ ਲੋੜ ਹੈ। ਉਨ੍ਹਾਂ ਇਸ ਗੱਲ ’ਤੇ ਖੁਸ਼ੀ ਜ਼ਾਹਿਰ ਕੀਤੀ ਕਿ ਮੇਰੇ ਕਾਲਜ ਦੇ ਅਧਿਆਪਕ ਆਪਣੇ ਫਰਜ਼ ਅਤੇ ਡਿਊਟੀ ਪ੍ਤਿ ਪੂਰੀ ਤਰ੍ਹਾਂ ਸੁਚੇਤ ਹਨ। ਇਸ ਸਮੇਂ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੋਗ ਅਤੇ ਅਰਦਾਸ ਬੇਨਤੀ ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24