06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਚਪਨ ਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਿੱਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਸਮੇਤ ਵੱਖ-ਵੱਖ ਪਾਤਰਾਂ ਦੀਆਂ ਭੂਮਿਕਾਵਾਂ ਨਿਭਾ ਕੇ ਮੋਹਿਆ ਮਨ

ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ’ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਨਿੱਕੇ-ਨਿੱਕੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪਾਤਰਾਂ ਦੀਆਂ ਭੂਮਿਕਾਵਾਂ ਨਿਭਾ ਕੇ ਮਨਮੋਹਕ ਨਾਟਕ ਪੇਸ਼ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ’ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਨਿੱਕੇ-ਨਿੱਕੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪਾਤਰਾਂ ਦੀਆਂ ਭੂਮਿਕਾਵਾਂ ਨਿਭਾ ਕੇ ਮਨਮੋਹਕ ਨਾਟਕ ਪੇਸ਼ ਕੀਤਾ ਗਿਆ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ, ਮਾਤਾ ਦੇਵਕੀ ਜੀ, ਪਿਤਾ ਵਾਸੁਦੇਵ ਜੀ, ਰਾਧਾ ਜੀ, ਸੁਦਾਮਾ ਜੀ ਸਮੇਤ ਹੋਰ ਪਾਤਰਾਂ ਦਾ ਰੂਪ ਧਾਰ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਦੇ ਮਾਪਿਆਂ ਵਲੋਂ ਵੀ ਉਨ੍ਹਾਂ ਨੂੰ ਪਾਤਰਾਂ ਅਨੁਸਾਰ ਤਿਆਰ ਕਰਨ ਵਿਚ ਸਹਿਯੋਗ ਦਿੱਤਾ ਗਿਆ। ਨਿੱਕੇ ਬੱਚਿਆਂ ਦੀਆਂ ਪਿਆਰੀਆਂ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਉਪਰੰਤ ਬੱਚਿਆਂ ਵਲੋਂ ਰਾਧਾ-ਕ੍ਰਿਸ਼ਨ ਦੀ ਰਾਸ ਲੀਲਾ ਅਤੇ ਧਾਰਮਿਕ ਗੀਤਾਂ ’ਤੇ ਮਨਮੋਹਕ ਨਾਚ ਪੇਸ਼ ਕੀਤਾ ਗਿਆ। ਰੰਗ-ਬਿਰੰਗੇ ਪਰੰਪਰਾਗਤ ਪਹਿਰਾਵਿਆਂ ਵਿਚ ਸਜੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਮਾਗਮ ਦੇ ਮਾਹੌਲ ਨੂੰ ਭਗਤੀ ਅਤੇ ਖ਼ੁਸ਼ੀ ਨਾਲ ਭਰ ਦਿੱਤਾ। ਇਸ ਮੌਕੇ ਸਕੂਲ ਦੀ ਐੱਮ.ਡੀ. ਸ਼੍ਰੀਮਤੀ ਸੰਤੋਸ਼ ਬਜਾਜ ਅਤੇ ਅੰਸ਼ ਬਜਾਜ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਖੋਖਰ ਨੇ ਸ੍ਰੀ ਕ੍ਰਿਸ਼ਨ ਅਤੇ ਹੋਰ ਪਾਤਰਾਂ ਦੀਆਂ ਭੂਮਿਕਾਵਾਂ ਨਿਭਾਉਣ ਵਾਲੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਚਾਕਲੇਟਾਂ ਦੇ ਟੋਕਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਵਰਾਜ ਕੌਰ, ਰਿੰਕੀ ਕੁਕਰੇਜਾ, ਰੀਨਾ ਸ਼ਰਮਾ, ਪ੍ਰਭਦੀਪ ਕੌਰ, ਜੋਬਨਜੀਤ, ਜਗਰੂਪ ਕੌਰ, ਨਵਜੀਤ ਕੌਰ, ਸੁਖਪ੍ਰੀਤ, ਅਮਨਦੀਪ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮੈਰੀਕਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਿਵ ਸ਼ਕਤੀ ਸਥਲ ਮੰਦਰ ਤਰਸਿੱਕਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24