ਅਮੈਰੀਕਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰੀਕਨ ਸਕੂਲ ਜੰਡਿਆਲਾ ਗੁਰੂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।
ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰੀਕਨ ਸਕੂਲ ਜੰਡਿਆਲਾ ਗੁਰੂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਅਤੇ ਸਕੂਲ ਸਟਾਫ਼ ਨੇ ਕਿਹਾ ਕਿ ਸਾਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਵਰਗੇ ਅਵਗੁਣਾਂ ਦਾ ਤਿਆਗ ਕਰਕੇ ਇੱਕ ਸੱਚਾ ਅਤੇ ਚੰਗਾ ਇਨਸਾਨ ਬਣਨ ਦਾ ਯਤਨ ਕਰਨਾ ਚਾਹੀਦਾ ਹੈ।