06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਜੀਠੀਆ ਨੇ ਮੋਹਨਜੀਤ ਸਿੰਘ ਸੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਮਜੀਠਾ, 5 ਸਤੰਬਰ (ਮਨਿੰਦਰ ਸਿੰਘ ਸੋਖੀ)- ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਹਲਕੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਦੌਰਾਨ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਇਕ ਸਿੱਖ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਢਾਹੇ ਗਏ ਅੰਨੇ ਤਸ਼ੱਦਦ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਪੁਲਿਸ ਵਲੋਂ ਅੰਮ੍ਰਿਤਧਾਰੀ ਨੌਜਵਾਨ ਦੇ ਕੇਸਾਂ, ਕੱਕਾਰਾਂ ਦੀ ਬੇਅਦਬੀ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਸ਼ਰੇਆਮ ਧੱਕੇਸ਼ਾਹੀ ਦਾ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਜਿਹੜੀ ਕਿ ਬਾਅਦ ਵਿਚ ਵੱਡੀ ਰੈਲੀ ਦਾ ਰੂਪ ਧਾਰ ਗਈ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਜੀਠਾ, 5 ਸਤੰਬਰ (ਮਨਿੰਦਰ ਸਿੰਘ ਸੋਖੀ)- ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਹਲਕੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਦੌਰਾਨ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਇਕ ਸਿੱਖ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਢਾਹੇ ਗਏ ਅੰਨੇ ਤਸ਼ੱਦਦ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਪੁਲਿਸ ਵਲੋਂ ਅੰਮ੍ਰਿਤਧਾਰੀ ਨੌਜਵਾਨ ਦੇ ਕੇਸਾਂ, ਕੱਕਾਰਾਂ ਦੀ ਬੇਅਦਬੀ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਸ਼ਰੇਆਮ ਧੱਕੇਸ਼ਾਹੀ ਦਾ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਜਿਹੜੀ ਕਿ ਬਾਅਦ ਵਿਚ ਵੱਡੀ ਰੈਲੀ ਦਾ ਰੂਪ ਧਾਰ ਗਈ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਮਜੀਠੀਆ ਨੇ ਅਗੇ ਕਿਹਾ ਕਿ ਪੰਜਾਬ ਵਿਚ ਪੁਲਿਸ ਵੱਲੋਂ ਡਰਾਵੇ ਅਤੇ ਦਬਾਅ ਬਣਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਲੋਕ ਡਰੇ ਹੋਏ ਹਨ ਅਤੇ ਹੁਣ ਆਪਣੀ ਮਰਜੀ ਨਾਲ ਬਿਨਾਂ ਖੌਫ ਸ਼੍ਰੋਮਣੀ ਅਕਾਲੀ ਦਲ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋ ਰਹੇ ਹਨ। ਜਿਸ ਦਾ ਸਬੂਤ ਮੱਧੀਪੁਰ ਦੀ ਮੀਟਿੰਗ ਤੋਂ ਮਿਲਦਾ ਹੈ ਕਿ ਇੱਕ ਛੋਟੀ ਜਿਹੀ ਮੀਟਿੰਗ ਨੇ ਆਪ ਮੁਹਾਰੇ ਲੋਕਾਂ ਦੇ ਇਕੱਠ ਨੇ ਰੈਲੀ ਦਾ ਰੂਪ ਦੇ ਦਿੱਤਾ। ਇਸ ਮੌਕੇ ਮਜੀਠੀਆ ਦੇ ਨਾਲ ਕੁਲਜੀਤ ਸਿੰਘ ਬਰਾੜ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸੁਪਾਰੀਵਿੰਡ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੁੱਲਰ, ਮਨਜੀਤ ਸਿੰਘ ਫੌਜੀ, ਪੜਦੁੱਮਣ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਜਸਬੀਰ ਸਿੰਘ, ਕਰਮਜੀਤ ਸਿੰਘ, ਮੁੱਖਾ ਸਿੰਘ, ਰਾਜ ਮਸੀਹ, ਸੁੱਖਾ ਮਸੀਹ, ਮੈਂਬਰ ਗੁਲਜ਼ਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਅਕੈਡਮੀ ਮਹਿਤਾ ਵਿਖੇ ਅੱਜ ਹੋਵੇਗਾ ‘ਵਿਦਿਆ ਜੋਤ ਸਨਮਾਨ’ ਸਮਾਗਮ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਗਰਾਊਂਡ ਪੱਧਰ ਦੇ ਮਸਲੇ ਹੱਲ ਕਰ ਰਹੀ : ਤਲਬੀਰ ਗਿੱਲ
Ad Position 24