ਈਟੀਓ ਵਲੋਂ ਬਾਬਾ ਜੀਵਨ ਸਿੰਘ ਜੀ ਦੀ ਯਾਦ ’ਚ ਬਣੇ ਗੇਟ ਦਾ ਉਦਘਾਟਨ
ਜੰਡਿਆਲਾ ਗੁਰੂ, 5 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮਿ੍ਤਪਾਲ ਸਿੰਘ)-ਰੰਘਰੇਟੇ ਗੁਰੂ ਕੇ ਬੇਟੇ ਮਹਾਨ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.
ਜੰਡਿਆਲਾ ਗੁਰੂ, 5 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮਿ੍ਤਪਾਲ ਸਿੰਘ)-ਰੰਘਰੇਟੇ ਗੁਰੂ ਕੇ ਬੇਟੇ ਮਹਾਨ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਬਹਾਦਰੀ, ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦਾ ਬੁੱਤ ਵੀ ਸਥਾਪਿਤ ਕੀਤਾ ਗਿਆ ਹੈ । ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ. ਸਤਿੰਦਰ ਸਿੰਘ, ਵਾਈਸ ਪ੍ਰਧਾਨ ਅਮਨ ਵਿਰਕ, ਚੇਅਰਮੈਨ ਹਰਪਾਲ ਸਿੰਘ ਚੌਹਾਨ, ਚੇਅਰਮੈਨ ਅਮਰੀਕ ਸਿੰਘ ਸੋਢੀ, ਜੈ ਦੇਵ, ਵਿਪਨ, ਸਰਪੰਚ ਬਾਬਾ ਮੰਗਲ ਸਿੰਘ, ਮਨਜੀਤ ਸਿੰਘ, ਕੌਂਸਲਰ ਸੁਨੈਨਾ ਰੰਧਾਵਾ, ਅਵਤਾਰ ਸਿੰਘ ਕਾਲਾ, ਗੁਰਮੀਤ ਕੌਰ, ਵਿਜੇ ਮੱਟੀ, ਮਨਜਿੰਦਰ ਹੈਪੀ, ਬਾਬਾ ਹਰਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।