ਬੀਬੀ ਨਰਿੰਦਰ ਕੌਰ ਲਸ਼ਕਰੀ ਨੰਗਲ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਸਕੱਤਰ ਨਿਯੁਕਤ
ਜਗਦੇਵ ਕਲਾਂ, 5 ਸਤੰਬਰ (ਸ਼ਰਨਜੀਤ ਸਿੰਘ ਗਿੱਲ)—‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੀ ਮਾਤਾ ਬੀਬੀ ਨਰਿੰਦਰ ਕੌਰ ਲਸ਼ਕਰੀ ਨੰਗਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਸਤਰੀ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜਗਦੇਵ ਕਲਾਂ, 5 ਸਤੰਬਰ (ਸ਼ਰਨਜੀਤ ਸਿੰਘ ਗਿੱਲ)—‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੀ ਮਾਤਾ ਬੀਬੀ ਨਰਿੰਦਰ ਕੌਰ ਲਸ਼ਕਰੀ ਨੰਗਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਸਤਰੀ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਬੀਬੀ ਨਰਿੰਦਰ ਕੌਰ ਲਸ਼ਕਰੀ ਨੰਗਲ ਨੇ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਦਲਜੀਤ ਸਿੰਘ ਕਲਸੀ ਦੇ ਪਰਿਵਾਰ ਅਤੇ ਪਾਰਟੀ ਦੇ ਮੁੱਖ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਬੀਬੀ ਨਰਿੰਦਰ ਕੌਰ ਦੀ ਨਿਯੁਕਤੀ ‘ਤੇ ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਹਰਜਾਪ ਸਿੰਘ ਫੌਜੀ ਸੈਂਸਰਾ, ਦਵਿੰਦਰ ਸਿੰਘ ਮੱਜੂਪੁਰਾ, ਸ਼ਮਸ਼ੇਰ ਸਿੰਘ ਮੱਜੂਪੁਰਾ, ਹਰਵੰਤ ਸਿੰਘ, ਬਾਪੂ ਦਾਰਾ ਸਿੰਘ, ਰਣਜੀਤ ਸਿੰਘ, ਕਰਨਪ੍ਰੀਤ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਕੌਰ, ਹਰਜਿੰਦਰ ਕੌਰ, ਸਰਬਜੀਤ ਕੌਰ, ਅਰਜਨ ਸਿੰਘ ਆਦਿ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।