06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਮੈਡਮ ਜੋਤਸਨਾ ਸ਼ਰਮਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਦੇਸ਼ ਦੇ ਦੂਜੇ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿਚ ਅਧਿਆਪਕ ਦਿਵਸ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਦੇਸ਼ ਦੇ ਦੂਜੇ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿਚ ਅਧਿਆਪਕ ਦਿਵਸ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੀ ਹਿੰਦੀ ਅਧਿਆਪਕਾ ਮਿਸਿਜ਼ ਜੋਤਸਨਾ ਸ਼ਰਮਾ ਨੂੰ ਸਾਲ 2026 ਦੇ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ, ਨੈਸ਼ਨਲ ਅਤੇ ਸੀਬੀਐਸਈ ਐਵਾਰਡੀ, ਵੱਲੋਂ ਪ੍ਰਦਾਨ ਕੀਤਾ ਗਿਆ । ਇਸ ਮੌਕੇ ਸਕੂਲ ਵਿਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਹੋਰ ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪੱਤਰ ਕੋਆਰਡੀਨੇਟਰਜ਼ ਮੈਡਮ ਹਰਜੀਤ ਕੌਰ, ਮੈਡਮ ਅਮਨਦੀਪ ਹਾਂਡਾ ਅਤੇ ਡਾਇਰੈਕਟਰ ਡਾ. ਧਰਮਵੀਰ ਸਿੰਘ ਵਲੋਂ ਪ੍ਰਦਾਨ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ ’ਚ ਹੋਣਹਾਰ ਅਧਿਆਪਕਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਬੀਬੀ ਨਰਿੰਦਰ ਕੌਰ ਲਸ਼ਕਰੀ ਨੰਗਲ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਸਕੱਤਰ ਨਿਯੁਕਤ
Ad Position 24