07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਚਿਨ ਪਾਇਲਟ ਦੀ ਨਿਯੁਕਤੀ ਨੇ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਭਰਿਆ ਨਵਾਂ ਜੋਸ਼-ਹਰਪ੍ਰਤਾਪ ਸਿੰਘ ਅਜਨਾਲਾ ਅਜਨਾਲਾ ਵਿਚ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ

ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਦੀ ਛੁੱਟੀ ਕਰਨ ਉਪਰੰਤ ਰਾਜਸਥਾਨ ਨਾਲ ਸੰਬੰਧਿਤ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਖ਼ੁਸ਼ੀ ਸਾਂਝੀ ਕੀਤੀ ਅਤੇ ਇਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਦੀ ਛੁੱਟੀ ਕਰਨ ਉਪਰੰਤ ਰਾਜਸਥਾਨ ਨਾਲ ਸੰਬੰਧਿਤ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਖ਼ੁਸ਼ੀ ਸਾਂਝੀ ਕੀਤੀ ਅਤੇ ਇਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਕੌਮੀ ਆਗੂ ਸ਼੍ਰੀਮਤੀ ਸੋਨੀਆ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖਾੜਗੇ ਅਤੇ ਰਾਹੁਲ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕਰਨ ਦੇ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ ਅਤੇ ਨੌਜਵਾਨ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਸਾਬਕਾ ਚੇਅਰਮੈਨ ਦਿਲਬਾਗ ਸਿੰਘ ਫਿਰਵਰੇ, ਗੁਰਭੇਜ ਸਿੰਘ ਗੋਲਡੀ ਚਮਿਆਰੀ, ਪ੍ਰਸ਼ੋਤਮ ਸਿੰਘ ਖਤਰਾਏ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਸਰਵਣ ਸਿੰਘ ਨਿਜ਼ਾਮਪੁਰਾ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਗੁਰਦੇਵ ਸਿੰਘ ਸੰਧੂ ਚਮਿਆਰੀ, ਹਰਕੀਰਤ ਸਿੰਘ ਡੈਮ, ਪਰਮਿੰਦਰ ਸਿੰਘ ਸੰਘੂਆਣਾ, ਮਿੱਠੂ ਚਮਿਆਰੀ, ਧਰਮਿੰਦਰ ਸਿੰਘ ਬਾਠ, ਸੁਖਦੇਵ ਸਰੀਨ, ਪਰਮਜੀਤ ਸਿੰਘ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਉਤਾਵਲੇ -ਗੋਲਡੀ ਪਿੰਡ ਅਰਜਨਮਾਂਗਾ ਵਿਚ ਅਕਾਲੀ ਵਰਕਰਾਂ ਦੀ ਇਕੱਤਰਤਾ ਅਗਲੀ ਖ਼ਬਰ ਸੜਕਾਂ ’ਤੇ ਫਿਰਦੇ ਗੁੱਜਰਾਂ ਦੇ ਪਸ਼ੂ ਸੜਕ ਹਾਦਸਿਆਂ ਨੂੰ ਦੇ ਰਹੇ ਸੱਦਾ, ਵਾਤਾਵਰਨ ਲਈ ਵੀ ਬਣ ਰਹੇ ਹਨ ਘਾਤਕ
Ad Position 24