14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

6 ਗ੍ਰਾਮ ਹੈਰੋਇਨ ਤੇ 900 ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮੁੱਖ ਅਫਸਰ ਦੀਆਂ ਹਦਾਇਤਾਂ ਅਨੁਸਾਰ ਗ਼ੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਟਾਂਗਰਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 9 00 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਨਰਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.

Ad Position 21
No active advertisement
ਅਜੀਤ ਡੈਸਕ 07-09-2026
ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮੁੱਖ ਅਫਸਰ ਦੀਆਂ ਹਦਾਇਤਾਂ ਅਨੁਸਾਰ ਗ਼ੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਟਾਂਗਰਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 9 00 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਨਰਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ਮਸ਼ਾਨ ਘਾਟ ਚਰਨ ਸਿੰਘ ਵਾਲਾ ਨੇੜੇ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਾ ਵਾਸੀ ਡੇਹਰੀਵਾਲ ਅਤੇ ਵਿਜੈ ਸਿੰਘ ਉਰਫ਼ ਵਿਜੈ ਵਾਸੀ ਡੇਹਰੀਵਾਲ ਵਜੋਂ ਹੋਈ। ਪੁਲਿਸ ਨੇ ਦੱਸਿਆ ਕਿ ਮੰਗਲ ਸਿੰਘ ਦੇ ਕਬਜ਼ੇ ਵਿਚੋਂ ਪਾਰਦਰਸ਼ੀ ਲਿਫਾਫੇ ਵਿਚ ਪਈ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਵਿਜੈ ਸਿੰਘ ਦੀ ਤਲਾਸ਼ੀ ਦੌਰਾਨ 900 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਵਿਚ ਵਿਜੈ ਸਿੰਘ ਨੇ ਇਹ ਰਕਮ ਹੈਰੋਇਨ ਵੇਚ ਕੇ ਕਮਾਈ ਹੋਣ ਦੀ ਗੱਲ ਕਹੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵੀਆਂ ਵੋਟਾਂ ਬਣਾਉਣ ਦੇ ਚੱਕਰ ’ਚ ਨੌਜਵਾਨ ਕੁੜੀਆਂ ਤੇ ਮੁੰਡਿਆਂ ਨੂੰ ਝੱਲਣੀ ਪੈ ਰਹੀ ਹੈ ਭਾਰੀ ਖੱਜਲ- ਖੁਆਰੀ ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੀ ਅਥਲੈਟਿਕਸ ਟੀਮ ਨੇ ਜ਼ੋਨਲ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ
Ad Position 24