ਅਰਸ਼ਦੀਪ ਤੇ ਸਰਬਜੀਤ 2 ਕਿਲੋ ਹੈਰੋਇਨ ਸਮੇਤ ਚੜ੍ਹੇ ਪੁਲਿਸ ਅੜਿੱਕੇ , ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕੀਤੇ ਖੁਲਾਸੇ
ਚੋਗਾਵਾਂ, 6 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ, ਡੀ. ਜੀ.
ਚੋਗਾਵਾਂ, 6 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਲੋਪੋਕੇ ਪੁਲਿਸ ਵਲੋਂ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਸੰਬੰਧੀ ਡੀ.ਐਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਕਿਹਾ ਕਿ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਨਸ਼ੇ ਦੀ ਇਕ ਵੱਡੀ ਖੇਪ ਸਪਲਾਈ ਹੋਣ ਜਾ ਰਹੀ ਹੈ। ਇਸ ਇਤਲਾਹ ਦੇ ਆਧਾਰ ’ਤੇ ਐੱਸ.ਐੱਚ.ਓ. ਲੋਪੋਕੇ ਜਸਦੀਪ ਸਿੰਘ ਤੇ ਪੁਲਿਸ ਪਾਰਟੀ ਵਲੋਂ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਪਿੰਡ ਬਹਿੜਵਾਲ ਵਿਖੇ ਚੈਕਿੰਗ ਦੌਰਾਨ ਸ਼ੱਕੀ ਹਾਲਤ ਵਿਚ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਕਾਨੂੰਨ ਮੁਤਾਬਕ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੌਕੇ ’ਤੇ ਹੀ ਅਰਸ਼ਦੀਪ ਮਸੀਹ ਪੁੱਤਰ ਤਰਸੇਮ ਮਸੀਹ ਅਤੇ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਪਿੰਡ ਸ਼ਹੂਰਾ ਨੂੰ ਗ੍ਰਿਫ਼ਤਾਰ ਕਰ ਲਿਆ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਫੜੇ ਕਥਿਤ ਦੋਸ਼ੀਆਂ ਖਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।