07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਿੱਪਸ ਸਕੂਲ ਬੁਤਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿਦਿਅਕ ਸੰਸਥਾਵਾਂ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਨਿੱਪਸ ਸਕੂਲ ਬੁਤਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਗੁਰਵਿੰਦਰ ਕੌਰ ਪੱਡਾ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ ।

Ad Position 21
repet_subhas-goyals [Copy P29]
ਨਿੱਪਸ ਸਕੂਲ ਬੁਤਾਲਾ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਸਕੂਲ ਦੇ ਵਿਦਿਆਰਥੀ ਸਕੂਲ ਸਟਾਫ ਨਾਲ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿਦਿਅਕ ਸੰਸਥਾਵਾਂ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਨਿੱਪਸ ਸਕੂਲ ਬੁਤਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਗੁਰਵਿੰਦਰ ਕੌਰ ਪੱਡਾ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ । ਇਸ ਉਪਰੰਤ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਤਿਕਾਰ ਨੂੰ ਸਮਰਪਿਤ ਕਵਿਤਾਵਾਂ, ਗੀਤ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਮੈਡਮ ਹਰਵਿੰਦਰ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਦੱਸਦਿਆਂ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਨਪਾਲ ਸਿੰਘ ਨੇ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ । ਸਕੂਲ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ ਅਤੇ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਗੁਰਵਿੰਦਰ ਕੌਰ ਪੱਡਾ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਮਹਿਦੀ ਸ਼ਾਹ ਦੇ ਸਾਲਾਨਾ ਜੋੜ ਮੇਲੇ ’ਚ ਨਤਮਸਤਕ ਹੋਏ ਡੈਨੀ ਬੰਡਾਲਾ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24