ਬ੍ਰਿਗੇਡੀਅਰ ਗਰੁੱਪ ਕਮਾਂਡਰ ਕੁਲਬੀਰ ਸਿੰਘ ਵਲੋਂ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ
ਅਟਾਰੀ ਸਰਹੱਦ, ਅੰਮ੍ਰਿਤਸਰ, 6 ਸਤੰਬਰ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਬਾਬਾ ਕੁੰਮਾ ਸਿੰਘ ਕਾਲਜ ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਐਨ. ਸੀ.
ਕ
ਕਮਾਂਡਰ ਕੁਲਬੀਰ ਸਿੰਘ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ ਕਰਨ ਸਮੇਂ ਵਿਖਾਈ ਦਿੰਦੇ ਹੋਏ। ਤਸਵੀਰ : ਰਾਜਿੰਦਰ ਸਿੰਘ ਰੂਬੀ
07-09-2026
ਅਟਾਰੀ ਸਰਹੱਦ, ਅੰਮ੍ਰਿਤਸਰ, 6 ਸਤੰਬਰ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਬਾਬਾ ਕੁੰਮਾ ਸਿੰਘ ਕਾਲਜ ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ. ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ ਕੰਬਾਇਨਡ ਐਨੂਅਲ ਟਰੇਨਿੰਗ ਕੈਂਪ ਦਾ ਅੱਜ ਅੰਮ੍ਰਿਤਸਰ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਕੈਂਪ ਵਿਖੇ ਪਹੁੰਚਣ ’ਤੇ ਕੈਂਪ ਕਮਾਂਡੈਂਟ ਕਰਨਲ ਜੀ.ਐੱਸ. ਸਿੰਘ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਨਿਰੀਖਣ ਦੌਰਾਨ ਬ੍ਰਿਗੇਡੀਅਰ ਕੁਲਬੀਰ ਸਿੰਘ ਨੇ ਕੰਬਾਇਨਡ ਐਨੂਅਲ ਟਰੇਨਿੰਗ ਕੈਂਪ ਵਿਚ ਰਿਪਬਲਿਕ ਡੇ ਪਰੇਡ ਲਈ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਵਾਸਤੇ ਪਹੁੰਚੇ ਐੱਨ.ਸੀ.ਸੀ. ਕੈਡਿਟਾਂ ਨਾਲ ਮੁਲਾਕਾਤ ਕੀਤੀ। ਉਨਾਂ ਵਲੋਂ ਕੈਡਿਟਾਂ ਦੀ ਰਿਪਬਲਿਕ ਡੇ ਪਰੇਡ ਲਈ ਤਿਆਰੀ ਕਰਵਾ ਰਹੇ ਸਟਾਫ ਨੂੰ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਰਿਪਬਲਿਕ ਡੇ ਪਰੇਡ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਐੱਨ.ਸੀ.ਸੀ. ਕੈਡਿਟਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਗਰੁੱਪ ਕਮਾਂਡਰ ਵਲੋਂ ਕੈਂਪ ਵਿਚ ਕੈਡਿਟਾਂ ਦੇ ਲਿਵਿੰਗ ਏਰੀਆ, ਆਫ਼ਿਸਰਜ਼ ਮੈਸ, ਕੈਡਿਟ ਡਾਇਨਿੰਗ ਹਾਲ, ਰਸੋਈ ਅਤੇ ਸਫ਼ਾਈ ਪ੍ਰਬੰਧਾਂ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਕੈਡਿਟਾਂ ਨਾਲ ਗੱਲਬਾਤ ਕਰਕੇ ਕੈਂਪ ਵਿਚ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਕੈਂਪ ਕਮਾਂਡੈਂਟ ਕਰਨਲ ਜੀ.ਐਸ. ਸਿੰਘ ਵਲੋਂ ਗਰੁੱਪ ਕਮਾਂਡਰ ਨੂੰ ਕੈਂਪ ਸਬੰਧੀ ਬਰੀਫਿੰਗ ਰਿਪੋਰਟ ਪੇਸ਼ ਕੀਤੀ ਗਈ ਅਤੇ ਕੈਂਪ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿਖਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੂਬੇਦਾਰ ਮੇਜਰ ਲਾਭ ਸਿੰਘ, ਐਨ.ਸੀ.ਸੀ. ਅਫ਼ਸਰ ਸੁਖਪਾਲ ਸਿੰਘ ਸੰਧੂ, ਸੂਬੇਦਾਰ ਬਲਜਿੰਦਰ ਸਿੰਘ, ਨਾਇਬ ਸੂਬੇਦਾਰ ਪ੍ਰਗਟ ਸਿੰਘ, ਬੀ.ਐਚ.ਐਮ. ਮਲਕੀਤ ਸਿੰਘ ਸਮੇਤ ਐਨ.ਸੀ.ਸੀ. ਦਾ ਹੋਰ ਸਟਾਫ ਵੀ ਹਾਜ਼ਰ ਸੀ।