ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ 11 ਲੱਖ ਦੀ ਐੱਮ.ਪੀ.ਲੈਡ ਗ੍ਰਾਂਟ ਨਾਲ ਬੀ.ਈ.ਈ.ਓ ਦਫ਼ਤਰ ਦਾ ਨਵੀਨੀਕਰਨ ਕਰਵਾ ਕੇ ਕੀਤਾ ਉਦਘਾਟਨ
ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸੰਸਦ ਮੈਂਬਰ ਲੈਂਡ ਫੰਡ ਵਿਚੋਂ ਕਰੀਬ 11 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾ ਕੇ ਅਜਨਾਲਾ ਸ਼ਹਿਰ ’ਚ ਸਥਿਤ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਦਾ ਨਵੀਨੀਕਰਨ ਕਰਵਾਇਆ ਗਿਆ। ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਉਕਤ ਦਫ਼ਤਰ ਦਾ ਉਦਘਾਟਨ ਕੀਤਾ।
ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸੰਸਦ ਮੈਂਬਰ ਲੈਂਡ ਫੰਡ ਵਿਚੋਂ ਕਰੀਬ 11 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾ ਕੇ ਅਜਨਾਲਾ ਸ਼ਹਿਰ ’ਚ ਸਥਿਤ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਦਾ ਨਵੀਨੀਕਰਨ ਕਰਵਾਇਆ ਗਿਆ। ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਉਕਤ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਵੀ ਮੌਜੂਦ ਰਹੇ। ਉਦਘਾਟਨ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲਾਂ ਇਸ ਦਫ਼ਤਰ ਦਾ ਦੌਰਾ ਕੀਤਾ ਸੀ ਤਾਂ ਇਸ ਦੀ ਹਾਲਤ ਬਹੁਤ ਹੀ ਮਾੜੀ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਆਪਣੇ ਸੰਸਦ ਮੈਂਬਰ ਲੈਂਡ ਫੰਡ ਵਿਚੋਂ ਰਾਸ਼ੀ ਮੁਹੱਈਆ ਕਰਵਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸਰਕਾਰੀ ਫੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਵਿਚ ਕੋਈ ਸ਼ੱਕ ਜਾਂ ਗੜਬੜੀ ਨਜ਼ਰ ਆਉਂਦੀ ਹੈ, ਉੱਥੇ ਆਰ.ਟੀ.ਆਈ. ਰਾਹੀਂ ਜਾਣਕਾਰੀ ਹਾਸਿਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐੱਮ.ਪੀ. ਲੈਡ ਫੰਡ ਸੀਮਤ ਹੁੰਦਾ ਹੈ, ਇਸ ਦੇ ਬਾਵਜੂਦ ਦਫ਼ਤਰ ਦੀ ਮਾੜੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਵਲੋਂ 11 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਉਣੀ ਪਈ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਆਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਵਿਭਾਗਾਂ ਅਤੇ ਕੰਮਾਂ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਔਜਲਾ ਨੇ ਅਜਨਾਲਾ ਖੇਤਰ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਵੀ ਚੁੱਕਿਆ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅਜਨਾਲਾ ਦਲਜੀਤ ਸਿੰਘ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ, ਰਾਜਪਾਲ ਸਿੰਘ ਉੱਪਲ, ਗੁਰਿੰਦਰ ਸਿੰਘ ਘੁੱਕੇਵਾਲੀ,ਬਲਜੀਤ ਸਿੰਘ ਧਾਰੀਵਾਲ, ਮੈਡਮ ਬਲਜਿੰਦਰ ਕੌਰ, ਰਮਨਦੀਪ ਸਿੰਘ ਕਾਹਲੋਂ, ਹਰਜਿੰਦਰ ਸਿੰਘ ਬਾਜਵਾ, ਰਜਿੰਦਰ ਸਿੰਘ ਰਾਜਾਸਾਂਸੀ, ਪਰਮਬੀਰ ਸਿੰਘ ਰੋਖੇ, ਸੁਖਜਿੰਦਰ ਸਿੰਘ ਦੂਜੋਵਾਲ, ਨਵਜੋਤ ਸਿੰਘ ਲਾਡਾ, ਬਿਕਰਮ ਸਿੰਘ ਮਟੀਆ, ਇੰਦਰਪਾਲ ਸਿੰਘ ਬੋਹਲੀਆਂ, ਕੰਵਲਜੀਤ ਸਿੰਘ ਰੋਖੇ ਆਦਿ ਹਾਜ਼ਰ ਸਨ ।