ਪਿੰਡ ਹਰੀਆਂ ਵਿਖੇ ਸੰਤ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ ਸਾਲਾਨਾ ਧਾਰਮਿਕ ਸਮਾਗਮ
ਮਜੀਠਾ, 6 ਸਤੰਬਰ (ਮਨਿੰਦਰ ਸਿੰਘ ਸੋਖੀ)-ਸੰਤ ਬਾਬਾ ਸੰਤਾ ਸਿੰਘ ਜੀ ਦੀ ਸਲਾਨਾ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਪੰਨੂੰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਾਇਆ ਗਿਆ। ਜਿਸ ਵਿਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਵਿਸ਼ਾਲ ਗੁਰਮਤਿ ਦੀਵਾਨ ਸਜਾਏ ਗਏ।
ਮਜੀਠਾ, 6 ਸਤੰਬਰ (ਮਨਿੰਦਰ ਸਿੰਘ ਸੋਖੀ)-ਸੰਤ ਬਾਬਾ ਸੰਤਾ ਸਿੰਘ ਜੀ ਦੀ ਸਲਾਨਾ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਪੰਨੂੰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਾਇਆ ਗਿਆ। ਜਿਸ ਵਿਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਵਿਸ਼ਾਲ ਗੁਰਮਤਿ ਦੀਵਾਨ ਸਜਾਏ ਗਏ। ਜਿਸ ਵਿਚ ਭਾਈ ਰਣਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਗੁਰਬਾਣੀ ਆਧਾਰਿਤ ਪ੍ਰਸੰਗ ਸੁਣਾਇਆ । ਇਸ ਮੌਕੇ ਗਰੰਥੀ ਭਾਈ ਰਣਜੀਤ ਸਿੰਘ, ਭਾਈ ਸੁਖਵੀਰ ਸਿੰਘ, ਨਿਰਮਲ ਸਿੰਘ, ਗੁਰਵੇਲ ਸਿੰਘ ਦੋਧੀ, ਇੰਸਪੈਕਟਰ ਰਸ਼ਪਾਲ ਸਿੰਘ, ਮੱਖਣ ਸਿੰਘ ਹਰੀਆਂ, ਹਰਦੇਵ ਸਿੰਘ, ਰਸ਼ਪਾਲ ਸਿੰਘ ਬਿੱਟੂ, ਕੁਲਦੀਪ ਸਿੰਘ ਵਿੱਕੀ, ਰਵੀਕਰਨ ਸਿੰਘ, ਤੇਜਿੰਦਰ ਸਿੰਘ, ਲਾਲ ਸਿੰਘ, ਕਪੂਰ ਸਿੰਘ, ਸੁਖਦੇਵ ਸਿੰਘ, ਗੁਰਦੀਸ਼ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ ਮੰਨਾ, ਪ੍ਰਿੰਸਦੀਪ ਸਿੰਘ, ਦਿਲਬਾਗ ਸਿੰਘ, ਅਮਰਦੀਪ ਸਿੰਘ ਹਾਜ਼ਰ ਸਨ।