06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ

ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਇਸ ਵਾਰ ਅਧਿਆਪਕ ਦਿਵਸ ਨੂੰ ਨਿਵੇਕਲੇ ਅਤੇ ਆਧਿਆਤਮਿਕ ਢੰਗ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਟੂਰ ਕਰਵਾਇਆ ਗਿਆ ।

Ad Position 21
repet_subhas-goyals [Copy P29]
ਅਧਿਆਪਕ ਦਿਵਸ ਮੌਕੇ ਸੇਂਟ ਸੋਲਜ਼ਰ ਸਕੂਲ ਦੇ ਸਟਾਫ ਵਲੋਂ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਮੌਕੇ ਯਾਦਗਾਰ ਤਸਵੀਰ ’ਚ। ਅਜੀਤ : ਤਸਵੀਰ 07-09-2026
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਇਸ ਵਾਰ ਅਧਿਆਪਕ ਦਿਵਸ ਨੂੰ ਨਿਵੇਕਲੇ ਅਤੇ ਆਧਿਆਤਮਿਕ ਢੰਗ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਟੂਰ ਕਰਵਾਇਆ ਗਿਆ । ਇਸ ਮੌਕੇ ਸਟਾਫ਼ ਵਲੋਂ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਗਈ। ਸਕੂਲ ਮੈਨੇਜਮੈਂਟ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮਕਸਦ ਅਧਿਆਪਕਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਟੂਰ ਉਪਰੰਤ ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਲਈ ਸ਼ਾਨਦਾਰ ਲੰਚ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਕੰਮ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸੇਂਟ ਸੋਲਜ਼ਰ ਪਰਿਵਾਰ ਵਿਚ ਪਿਆਰ, ਸਤਿਕਾਰ ਅਤੇ ਏਕਤਾ ਬਣਾਈ ਰੱਖਣ ਦਾ ਸੱਦਾ ਵੀ ਦਿੱਤਾ। ਸਮੂਹ ਸਟਾਫ਼ ਨੇ ਇਸ ਯਾਦਗਾਰੀ ਟੂਰ ਲਈ ਸਕੂਲ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸੀਨੀ: ਸੈਕੰ: ਸਕੂਲ ਠੱਠੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ’ਚ ਅਧਿਆਪਕ ਦਿਵਸ ਮਨਾਇਆ
Ad Position 24