ਭਲਾ ਪਿੰਡ ਤੋਂ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਹਰਸਾ ਛੀਨਾ, 6 ਸਤੰਬਰ (ਕੜਿਆਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਇਤਿਹਾਸਿਕ ਪਿੰਡ ਭਲਾ ਪਿੰਡ ਵਿਖੇ ਨੌਜੁਆਨ ਆਗੂ ਗੁਰਦਿਆਲ ਸਿੰਘ ਭਲਾ ਪਿੰਡ ਦੀ ਅਗਵਾਈ ਹੇਠ ਇਕੱਤਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਕਿਸੇ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੋਵੇ। ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਲਾ ਪਿੰਡ ਦੇ ਸੁਖਬੀਰ ਸਿੰਘ, ਚੰਨਣ ਸਿੰਘ, ਪ੍ਰਿਤਪਾਲ ਸਿੰਘ, ਵੀਰ ਸਿੰਘ, ਦਿਲਬਾਗ ਸਿੰਘ, ਅਮਨਦੀਪ ਸਿੰਘ, ਬਿਕਰਮ ਸਿੰਘ, ਜੋਬਨ ਸਿੰਘ, ਮੰਗਾ ਸਿੰਘ, ਸੋਖਾ ਸਿੰਘ, ਤੇਜਪਾਲ ਸਿੰਘ, ਜਗਰੂਪ ਸਿੰਘ, ਦਲਜੀਤ ਸਿੰਘ ਮੀਤ ਪ੍ਰਧਾਨ ਸਹਿਕਾਰੀ ਸਭਾ, ਜਸਬੀਰ ਸਿੰਘ, ਗੁਰਮੀਤ ਕੌਰ, ਮਨਜੀਤ ਕੌਰ, ਜਸਬੀਰ ਕੌਰ, ਸਿਮਰਨਦੀਪ ਕੌਰ, ਰੋਬਿਨ ਸਿੰਘ ਨੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਣ ਕੀਤਾ ਜਿੰਨਾਂ ਨੂੰ ਹਲਕਾ ਵਿਧਾਇਕ ਸ.
ਹਰਸਾ ਛੀਨਾ, 6 ਸਤੰਬਰ (ਕੜਿਆਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਇਤਿਹਾਸਿਕ ਪਿੰਡ ਭਲਾ ਪਿੰਡ ਵਿਖੇ ਨੌਜੁਆਨ ਆਗੂ ਗੁਰਦਿਆਲ ਸਿੰਘ ਭਲਾ ਪਿੰਡ ਦੀ ਅਗਵਾਈ ਹੇਠ ਇਕੱਤਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਕਿਸੇ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੋਵੇ। ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਲਾ ਪਿੰਡ ਦੇ ਸੁਖਬੀਰ ਸਿੰਘ, ਚੰਨਣ ਸਿੰਘ, ਪ੍ਰਿਤਪਾਲ ਸਿੰਘ, ਵੀਰ ਸਿੰਘ, ਦਿਲਬਾਗ ਸਿੰਘ, ਅਮਨਦੀਪ ਸਿੰਘ, ਬਿਕਰਮ ਸਿੰਘ, ਜੋਬਨ ਸਿੰਘ, ਮੰਗਾ ਸਿੰਘ, ਸੋਖਾ ਸਿੰਘ, ਤੇਜਪਾਲ ਸਿੰਘ, ਜਗਰੂਪ ਸਿੰਘ, ਦਲਜੀਤ ਸਿੰਘ ਮੀਤ ਪ੍ਰਧਾਨ ਸਹਿਕਾਰੀ ਸਭਾ, ਜਸਬੀਰ ਸਿੰਘ, ਗੁਰਮੀਤ ਕੌਰ, ਮਨਜੀਤ ਕੌਰ, ਜਸਬੀਰ ਕੌਰ, ਸਿਮਰਨਦੀਪ ਕੌਰ, ਰੋਬਿਨ ਸਿੰਘ ਨੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਣ ਕੀਤਾ ਜਿੰਨਾਂ ਨੂੰ ਹਲਕਾ ਵਿਧਾਇਕ ਸ. ਧਾਲੀਵਾਲ ਵਲੋਂ ਪਾਰਟੀ ਮਫਲਰ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ ਸੋਹੀ ਦਫਤਰ ਇੰਚਾਰਜ ਅਜਨਾਲਾ, ਜਸਪਾਲ ਸਿੰਘ ਢਿਲੋਂ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਮੁਖਤਾਰ ਸਿੰਘ ਨਿੱਜੀ ਸਹਾਇਕ ਸ. ਧਾਲੀਵਾਲ, ਇੰਦਰਜੀਤ ਸਿੰਘ ਕੋਟਲਾ ਬਲਾਕ ਪ੍ਰਧਾਨ ਸਮੇਤ ਹੋਰ ਆਪ ਵਰਕਰ ਅਤੇ ਆਗੂ ਹਾਜ਼ਰ ਸਨ।