07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਮੰਨਾ ਨੇ ਬਾਬਾ ਬਲਵਿੰਦਰ ਸਿੰਘ ਕੋਲੋਂ ਅਸ਼ੀਰਵਾਦ ਲਿਆ

ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ, ਭਾਜਪਾ ਦੇ ਸੂਬਾ ਸਕੱਤਰ ਤੇ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਤਖ਼ਤ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਉਪਰੰਤ ਬਾਬਾ ਨਿਧਾਨ ਸਿੰਘ ਜੀ ਦੇ ਅਸਥਾਨ ’ਤੇ ਗੁਰਦੁਆਰਾ ਲੰਗਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਕੋਲੋਂ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਨਾਲ ਕੁਝ ਵਿਚਾਰਾਂ ਦੀ ਸਾਂਝ ਸਾਂਝੀ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ, ਭਾਜਪਾ ਦੇ ਸੂਬਾ ਸਕੱਤਰ ਤੇ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਤਖ਼ਤ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਉਪਰੰਤ ਬਾਬਾ ਨਿਧਾਨ ਸਿੰਘ ਜੀ ਦੇ ਅਸਥਾਨ ’ਤੇ ਗੁਰਦੁਆਰਾ ਲੰਗਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਕੋਲੋਂ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਨਾਲ ਕੁਝ ਵਿਚਾਰਾਂ ਦੀ ਸਾਂਝ ਸਾਂਝੀ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸ: ਮੰਨਾ ਨੇ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਟਰੱਸਟ ਵਲੋਂ ਉਨ੍ਹਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਸ੍ਰੀ ਹਜ਼ੂਰ ਸਾਹਿਬ ਆਉਣ ਲਈ ਸਪੈਸ਼ਲ ਰੇਲ ਗੱਡੀ ਚਲਾਉਣ ਲਈ ਕਿਹਾ ਗਿਆ ਸੀ । ਕਿਉਂਕਿ ਸੰਗਤ ਨੂੰ ਰੇਲ ਟਿਕਟਾਂ ਨਹੀਂ ਮਿਲ ਰਹੀਆਂ ਸਨ, ਜਿਸ ਕਰਕੇ ਉਨ੍ਹਾਂ ਵਲੋਂ ਕੇਂਦਰੀ ਰੇਲ ਮੰਤਰੀ ਨਾਲ ਗੱਲਬਾਤ ਕਰਕੇ ਸੰਗਤ ਲਈ ਸਪੈਸ਼ਲ ਰੇਲ ਗੱਡੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 3 ਸਤੰਬਰ ਨੂੰ ਰੇਲ ਗੱਡੀ ਨੂੰ ਰਵਾਨਾ ਕੀਤਾ ਸੀ ਅਤੇ ਸੰਗਤ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਵੀ ਤਖ਼ਤ ਸਾਹਿਬ ਵਿਖੇ ਜ਼ਰੂਰ ਪਹੁੰਚਣ । ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਗੁਰਪ੍ਰਤਾਪ ਸਿੰਘ ਸੰਧੂ, ਬੌਬੀ ਬੋਦੇਵਾਲ ਨੇ ਵੀ ਗੁਰੂ ਘਰ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਯੂ . ਕੇ. ਗਈ ਕੋਮਲਪ੍ਰੀਤ ਕੌਰ ਸੰਬੰਧੀ ਸਹੁਰਾ ਪਰਿਵਾਰ ਨੇ ਲਾਏ ਗੰਭੀਰ ਦੋਸ਼ ਪਰਿਵਾਰ ਦਾ ਦਾਅਵਾ-ਲੜਕੀ ਨੇ ਪਤੀ ਤੋਂ ਵੱਖ... ਅਗਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਫੈਕਲਟੀ ਕਲੱਬ ਵਲੋਂ ਮਨਾਇਆ ਅਧਿਆਪਕ ਦਿਵਸ
Ad Position 24