08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਦਿਆਰਥੀਆਂ ਵਿਚ ਸੋਸ਼ਲ ਮੀਡੀਆ ਪ੍ਰਤੀ ਨਿਰਭਰਤਾ ਚਿੰਤਾ ਦਾ ਵਿਸ਼ਾ- ਅਮਰਦੀਪ ਬੈਂਸ ਗਲੋਬਲ ਇੰਸਟੀਚਿਊਟ ’ ਚ ਵਿਦਿਆਰਥੀਆਂ ਨੂੰ ਸਾਈਬਰ ਅਪਰਾਧ ’ ਤੇ ਪੋਸ਼ ਐਕਟ ਸੰਬੰਧੀ ਕੀਤਾ ਜਾਗਰੂਕ

ਜੇਠੂਵਾਲ, 8 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਕੂਲ ਆਫ ਲੀਗਲ ਸਟੱਡੀਜ਼ ਵਲੋਂ ਕਾਨੂੰਨ ਦੇ ਵਿਦਿਆਰਥੀਆਂ ਲਈ ਮਹੱਤਵਪੂਰਨ ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ਸਬੰਧੀ ਇਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਅਮਰਦੀਪ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਵਿਚ ਸੋਸ਼ਲ ਮੀਡੀਆ ਦੀ ਵੱਧ ਰਹੀ ਨਿਰਭਰਤਾ ਅਤੇ ਦਿਨੋ-ਦਿਨ ਵੱਧ ਰਹੇ ਸਾਈਬਰ ਅਪਰਾਧਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਦੂਰ ਰਹਿਣ ਅਤੇ ਆਪਣੇ ਟੀਚੇ ’ਤੇ ਧਿਆਨ ਕੇਂਦਰਿਤ ਕਰਨ ਦੀ ਸਲਾਾਹ ਦਿੱਤੀ।

Ad Position 21
repet_subhas-goyals [Copy P29]
ਗਲੋਬਲ ਇੰਸਟੀਚਿਊਟ ’ਚ ਸੋਸ਼ਲ ਮੀਡੀਆ ਦੀ ਵਧ ਰਹੀ ਨਿਰਭਰਤਾ ’ਤੇ ਕਰਵਾਏ ਜਾਗਰੂਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਮਰਦੀਪ ਸਿੰਘ ਬੈਂਸ। ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ 09-09-2026
ਜੇਠੂਵਾਲ, 8 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਕੂਲ ਆਫ ਲੀਗਲ ਸਟੱਡੀਜ਼ ਵਲੋਂ ਕਾਨੂੰਨ ਦੇ ਵਿਦਿਆਰਥੀਆਂ ਲਈ ਮਹੱਤਵਪੂਰਨ ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ਸਬੰਧੀ ਇਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਅਮਰਦੀਪ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਵਿਚ ਸੋਸ਼ਲ ਮੀਡੀਆ ਦੀ ਵੱਧ ਰਹੀ ਨਿਰਭਰਤਾ ਅਤੇ ਦਿਨੋ-ਦਿਨ ਵੱਧ ਰਹੇ ਸਾਈਬਰ ਅਪਰਾਧਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਦੂਰ ਰਹਿਣ ਅਤੇ ਆਪਣੇ ਟੀਚੇ ’ਤੇ ਧਿਆਨ ਕੇਂਦਰਿਤ ਕਰਨ ਦੀ ਸਲਾਾਹ ਦਿੱਤੀ। ਪ੍ਰੋਗਰਾਮ ਦੀ ਪ੍ਰਧਾਨਗੀ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਵਾਈਸ ਚੇਅਰਮੈਨ ਡਾ. ਆਕਾਸ਼ਦੀਪ ਸਿੰਘ ਚੰਦੀ ਨੇ ਕੀਤੀ। ਇਸ ਮੌਕੇ ਕਾਨੂੰਨ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਪ੍ਰੋ. ਕਰਿਸ਼ਮਾ ਜੈਨ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਜਦਕਿ ਡਾ. ਮਨਿੰਦਰ ਸਿੰਘ ਨੇ ਮੁੱਖ ਬੁਲਾਰੇ ਅਮਰਦੀਪ ਸਿੰਘ ਬੈਂਸ ਦੀ ਜਾਣ-ਪਛਾਣ ਵਿਦਿਆਰਥੀਆਂ ਨਾਲ ਕਰਵਾਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਾਈਬਰ ਅਪਰਾਧ ਅਤੇ ਡਿਜ਼ੀਟਲ ਧੋਖਾਧੜੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਡਿਜ਼ੀਟਲ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਮੇਂ ਚੌਕਸ ਅਤੇ ਸਾਵਧਾਨ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪ੍ਰੋਗਰਾਮ ਦਾ ਇਕ ਹੋਰ ਮਹੱਤਵਪੂਰਨ ਹਿੱਸਾ ਕਾਰਜਸਥਲ ਤੇ ਮਹਿਲਾਵਾਂ ਨਾਲ ਜਿਣਸੀ ਉਤਪੀੜਨ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ-2013, ਜਿਸ ਨੂੰ ਪੋਸ਼ ਐਕਟ ਵਜੋਂ ਜਾਣਿਆ ਜਾਂਦਾ ਹੈ, ਦੇ ਪ੍ਰਾਵਧਾਨਾਂ ਸਬੰਧੀ ਜਾਗਰੂਕਤਾ ਸੈਸ਼ਨ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਰਜਸਥਲ ਤੇ ਜਿਣਸੀ ਉਤਪੀੜਨ ਦੀ ਰੋਕਥਾਮ, ਮਨਾਹੀ ਅਤੇ ਸ਼ਿਕਾਇਤਾਂ ਦੇ ਨਿਵਾਰਣ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆਵਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਸਮਾਪਤ ਹੋਇਆ। ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਮਾਹਿਰ ਮਾਰਗਦਰਸ਼ਨ ਦਾ ਲਾਭ ਵੀ ਉਠਾਇਆ। ਵਿਭਾਗ ਦੀ ਪ੍ਰੋ. ਮਾਨਸੀ ਕੌਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਵਾਈਸ ਚੇਅਰਮੈਨ ਡਾ. ਆਕਾਸ਼ਦੀਪ ਸਿੰਘ ਚੰਦੀ, ਡੀਨ ਸਟੂਡੈਂਟ ਵੈਲਫੇਅਰ ਡਾ. ਪੀ.ਕੇ. ਸ਼ਰਮਾ ਅਤੇ ਕਾਨੂੰਨ ਵਿਭਾਗ ਦੀ ਕੋਆਰਡੀਨੇਟਰ ਡਾ. ਰਜਨੀ ਬੇਦੀ ਨੇ ਮੁੱਖ ਬੁਲਾਰੇ ਅਮਰਦੀਪ ਸਿੰਘ ਬੈਂਸ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜ ਰਈਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ‘ਮਾਨਸਿਕ ਸਿਹਤ ਮਾਇਨੇ ਰੱਖਦੀ ਹੈ’ ’ਤੇ ਵਿਸ਼ੇਸ਼ ਸੈਮੀਨਾਰ
Ad Position 24