09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫੇਰੂਮਾਨ ਕਾਲਜ ਰਈਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ

ਰਈਆ, 8 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਪ੍ਰਿੰਸੀਪਲ ਡਾ. ਅਨੂ ਕਪਿਲ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਪੰਜਾਬੀ ਭਾਸ਼ਾ ਮੰਚ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰਈਆ, 8 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਪ੍ਰਿੰਸੀਪਲ ਡਾ. ਅਨੂ ਕਪਿਲ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਪੰਜਾਬੀ ਭਾਸ਼ਾ ਮੰਚ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਲੋਂ ਪੋਸਟਰ ਮੇਕਿੰਗ ਅਤੇ ਕੈਲੀਗ੍ਰਾਫੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 30 ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਹਰਵੰਤ ਕੌਰ ਨੇ ਰਵਿਦਾਸ ਬਾਣੀ ਅਤੇ ਵਿਚਾਰਧਾਰਾ ਸੰਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਸਿ ਪ੍ਰੌ. ਕਰਮਜੀਤ ਕੌਰ ਵਲੋਂ ਰਵਿਦਾਸ ਜੀ ਦੀ ਬਾਣੀ ਦੀ ਮਹਾਨਤਾ ਸੰਬੰਧੀ ਕਿਹਾ ਕਿ ਰਵਿਦਾਸ ਬਾਣੀ ਅੱਜ ਵੀ ਸਮਾਜ ਨੂੰ ਜਾਤ-ਪਾਤ, ਭੇਦ-ਭਾਵ ਅਤੇ ਅਸਮਾਨਤਾ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਕਾਲਜ ਪ੍ਰਿੰ. ਵਲੋਂ ਅਜੋਕੇ ਸਮੇਂ ਵਿਚ ਬਾਣੀ ਦੀ ਪ੍ਰਸੰਗਿਕਤਾ ਸੰਬੰਧੀ ਵਿਚਾਰ ਪ੍ਰਗਟ ਕੀਤੇ ਗਏ। ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦੇ ਝਗੜੇ ਨੂੰ ਲੈ ਕੇ ਹਲਕਾ ਮਜੀਠਾ ਦੇ ਪਿੰਡ ਪਾਖਰਪੁਰਾ ਵਿਖੇ ਦੋ ਧਿਰਾਂ ਦੀ ਲੜਾਈ ’ਚ 5 ਸਾਲ ਦਾ ਬੱਚਾ ਜ਼ਖ਼ਮੀ ਅਗਲੀ ਖ਼ਬਰ ਵਿਦਿਆਰਥੀਆਂ ਵਿਚ ਸੋਸ਼ਲ ਮੀਡੀਆ ਪ੍ਰਤੀ ਨਿਰਭਰਤਾ ਚਿੰਤਾ ਦਾ ਵਿਸ਼ਾ- ਅਮਰਦੀਪ ਬੈਂਸ ਗਲੋਬਲ ਇੰਸਟੀਚਿਊਟ ’ ਚ ਵਿਦਿਆਰਥੀਆਂ ਨ...
Ad Position 24