08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਧਾਇਕ ਧਾਲੀਵਾਲ ਨੇ ਅਜਨਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਅੱਜ ਸਰਕਾਰੀ ਕਾਲਜ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਸਮੀ ਸ਼ੁਰੂਆਤ ਕਰਵਾਈ। ਮੁਕਾਬਲਿਆਂ ਦੇ ਪਹਿਲੇ ਦਿਨ ਵੱਖ-ਵੱਖ ਉਮਰ ਵਰਗਾਂ ਵਿਚ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਲਾਕ ਅਜਨਾਲਾ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਅੱਜ ਸਰਕਾਰੀ ਕਾਲਜ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਸਮੀ ਸ਼ੁਰੂਆਤ ਕਰਵਾਈ। ਮੁਕਾਬਲਿਆਂ ਦੇ ਪਹਿਲੇ ਦਿਨ ਵੱਖ-ਵੱਖ ਉਮਰ ਵਰਗਾਂ ਵਿਚ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਲਾਕ ਅਜਨਾਲਾ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਸ਼ਾਨਦਾਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਮੁੜ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਦਾ ਇਕ ਅਹਿਮ ਉਪਰਾਲਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਜਸਵਿੰਦਰ ਸਿੰਘ ਤੇੜਾ, ਗੁਰਬਖ਼ਸ਼ ਸਿੰਘ ਮਾਹਲ, ਜਸਕਰਨ ਸਿੰਘ ਰੰਧਾਵਾ ਅਤੇ ਸੁੱਖ ਨਿੱਝਰ ਆਦਿ ਹਾਜ਼ਰ ਸਨ। ਆਪਸੀ ਧੜੇਬੰਦੀ ’ਚ ਉਲਝੀ ਕਾਂਗਰਸ ਨੂੰ ਸਿਰਫ਼ ਇੰਚਾਰਜ ਬਦਲਣ ਨਾਲ ਨਹੀਂ ਮਿਲਣੀ ਸਿਆਸੀ ਸੰਜੀਵਨੀ–ਵਿਧਾਇਕ ਧਾਲੀਵਾਲ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ’ਤੇ ਤਿੱਖਾ ਤਨਜ਼ ਕਸਦਿਆਂ ਕਿਹਾ ਕਿ ਸਿਰਫ਼ ਇੰਚਾਰਜ ਬਦਲਣ ਨਾਲ ਪੰਜਾਬ ਵਿਚ ਕਾਂਗਰਸ ਦੀ ਸਿਆਸੀ ਸਥਿਤੀ ਬਦਲਣ ਵਾਲੀ ਨਹੀਂ ਹੈ। ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਆਗੂਆਂ ਦੀ ਆਪਸੀ ਖਿੱਚੋਤਾਣ ਕਾਰਨ ਸਿਆਸੀ ਤੌਰ ’ਤੇ ਕਮਜ਼ੋਰ ਹੋ ਰਹੀ ਹੈ। ਵਿਧਾਇਕ ਧਾਲੀਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਲ ਹਨ ਅਤੇ ‘ਆਪ’ ਦੇ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਡੇ ਵਿਖੇ ਲੁਟੇਰਿਆਂ ਵਲੋਂ ਦਿਨ ਦਿਹਾੜੇ ਦੋ ਘਰਾਂ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼ ਅਗਲੀ ਖ਼ਬਰ ‘ਆਪ’ ਸਰਕਾਰ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ-ਗਨੀਵ ਮਜੀਠੀਆ
Ad Position 24