10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਸਮਾਪਤੀ ਸਮਾਰੋਹ ਡੀ. ਏ. ਵੀ. ਕਾਲਜ ਵਿਖੇ ‘ਫੰਡਰੇਜ਼ਿੰਗ ਲਈ ਏ ਆਈ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 9 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਇੰਸਟੀਚਿਊਸ਼ਨਜ਼ ਦੀ ਇਨੋਵੇਸ਼ਨ ਕੌਂਸਲ (ਆਈ. ਆਈ. ਸੀ.) ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਾਂਝੇ ਸਹਿਯੋਗ ਹੇਠ ਵਿਦਿਆਰਥੀਆਂ ਲਈ ‘ਏਆਈ ਫਾਰ ਫੰਡਰੇਜ਼ਿੰਗ ਐਂਡ ਇਨਵੈਸਟਰ ਪਿੱਚ ਪ੍ਰੈਪਰੇਸ਼ਨ’ ਸਿਰਲੇਖ ਵਾਲੀ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ, ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਨਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਫੰਡ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਨਿਵੇਸ਼ਕਾਂ ਲਈ ਪ੍ਰਭਾਵਸ਼ਾਲੀ ਪੇਸ਼ਕਾਰੀਆਂ (ਪਿਚ) ਤਿਆਰ ਕਰਨ ਦੀਆਂ ਸੂਖਮਤਾਵਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਨੇ ਸਟਾਰਟਅੱਪ ਸੱਭਿਆਚਾਰ, ਨਿਵੇਸ਼ਕ ਉਮੀਦਾਂ ਅਤੇ ਏਆਈ ਟੂਲਸ ਦੇ ਵਿਹਾਰਕ ਉਪਯੋਗ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ । ਇਸ ਮੌਕੇ ’ਤੇ ਬੋਲਦਿਆਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਨਵੀਨਤਾ ਦੇ ਖੇਤਰਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇੰਸਟੀਚਿਊਸ਼ਨਜ਼ ਇੰਨੋਵੇਸ਼ਨ ਕੌਂਸਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਵਿਭਾਗ ਦੇ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਵਰਕਸ਼ਾਪ ’ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜਾਣਕਾਰੀ ਭਰਪੂਰ ਸੈਸ਼ਨ ਤੋਂ ਲਾਭ ਉਠਾਇਆ। ਇਸ ਮੌਕੇ ਆਈ.ਆਈ.ਸੀ. ਕਨਵੀਨਰ ਡਾ. ਮਨਪ੍ਰੀਤ ਕੌਰ ਅਤੇ ਪ੍ਰੋ. ਨੈਨਾ ਹਾਂਡਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਸਮਾਪਤੀ ਸਮਾਰੋਹ ਅਗਲੀ ਖ਼ਬਰ ਗਜ਼ਟਿਡ ਐਜੂਕੇਸ਼ਨ ਸਕੂਲ ਸਰਵਿਸਿਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੇਂਦਰ ਦੇ ਸਕੂਲ ਪ੍ਰਿੰਸੀਪਲਾਂ ਨਾਲੋਂ ਪੰਜਾਬ ਦੇ ਪ੍ਰਿੰਸੀ...
Ad Position 24