10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ

ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਹੈਲਥ ਇੰਮਪਲਾਈਜ ਐਸੋਸੀਏਸ਼ਨ ਦੇ ਸੱਦੇ ’ਤੇ ਸੂਬਾ ਸਰਕਾਰ ਦੇ ਖਿਲਾਫ਼ ਲੜੀਵਾਰ ਚੱਲ ਰਹੇ ਸੰਘਰਸ਼ ਦੀ ਕੜੀ ਤਹਿਤ ਸਿਵਲ ਸਰਜਨ ਦਫਤਰ ਵਿਚ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਬਾਬਾ ਮਲਕੀਤ ਸਿੰਘ ਭੱਟੀ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਗੁਰਦੇਵ ਸਿੰਘ ਢਿੱਲੋਂ ਅਤੇ ਤ੍ਰਿਪਤਾ ਸ਼ਰਮਾ ਵਲੋਂ ਸਾਂਝੇ ਰੂਪ ਵਿਚ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਹੈਲਥ ਇੰਮਪਲਾਈਜ ਐਸੋਸੀਏਸ਼ਨ ਦੇ ਸੱਦੇ ’ਤੇ ਸੂਬਾ ਸਰਕਾਰ ਦੇ ਖਿਲਾਫ਼ ਲੜੀਵਾਰ ਚੱਲ ਰਹੇ ਸੰਘਰਸ਼ ਦੀ ਕੜੀ ਤਹਿਤ ਸਿਵਲ ਸਰਜਨ ਦਫਤਰ ਵਿਚ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਬਾਬਾ ਮਲਕੀਤ ਸਿੰਘ ਭੱਟੀ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਗੁਰਦੇਵ ਸਿੰਘ ਢਿੱਲੋਂ ਅਤੇ ਤ੍ਰਿਪਤਾ ਸ਼ਰਮਾ ਵਲੋਂ ਸਾਂਝੇ ਰੂਪ ਵਿਚ ਕੀਤੀ ਗਈ। ਇਹ ਰੋਸ ਵਿਖਾਵਾ ਮੁਲਾਜ਼ਮਾਂ ਦੇ ਸਿਰਮੌਰ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਉਹਦੇ ਹੋਰ ਸਕੱਤਰੇਤ ਦੇ ਸਾਥੀਆਂ ਦੀਆਂ ਉਥੋਂ ਵੱਖ-ਵੱਖ ਵਿਭਾਗਾਂ ਵਿਚ ਕੀਤੀਆਂ ਬਦਲੀਆਂ ਦੇ ਸੰਬੰਧ ਵਿਚ ਅਤੇ ਸਰਕਾਰ ਵਲੋਂ ਪਿਛਲੇ ਦਿਨੀ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਵਾਪਸ ਕਰਾਉਣ ਦੇ ਸੰਬੰਧ ਵਿਚ ਚੱਲ ਰਹੇ ਸੰਘਰਸ਼ ਵਿਚ ਲਗਾਤਾਰਤਾ ਲਿਆਉਣ ਦੇ ਸੰਬੰਧ ਵਿਚ ਦਿੱਤਾ ਗਿਆ। ਇਸ ਮੌਕੇ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਨੇ ਸਰਕਾਰ ਦੀਆਂ ਸਮੁੱਚੀ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਤੁਹਾਡੇ ਇਸ ਤਰ੍ਹਾਂ ਦੇ ਕੋਝੇ ਹੱਥ- ਕੰਡਿਆਂ ਨਾਲ ਮੁਲਾਜ਼ਮ ਭੈਭੀਤ ਨਹੀਂ ਹੋਣਗੇ ਸਗੋਂ ਇਹ ਇਹ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਬਣਦਾ ਡੀ. ਏ., ਪੁਰਾਣੀ ਪੈਨਸ਼ਨ ,ਕੱਚੇ ਮੁਲਾਜ਼ਮ ਪੱਕੇ ਅਤੇ 2.59 ਦੇ ਗੁਣਾਂਕ ਨਾਲ ਪੇ ਕਮਿਸ਼ਨ ਦਾ ਬਣਦਾ ਸਕੇਲ ਲੈ ਕੇ ਰਹਿਣਗੇ। ਇਸ ਮੌਕੇ ਪਰਮਜੀਤ ਸਿੰਘ ਸੰਘਾ, ਅਵਤਾਰ ਸਿੰਘ ਮਜੀਠਾ, ਗੁਰਪ੍ਰੀਤ ਸਿੰਘ ਸੰਧੂ, ਬਲਜੀਤ ਸਿੰਘ, ਰਾਜਬੀਰ ਸਿੰਘ ਵੇਰਕਾ, ਰਵਿੰਦਰ ਸ਼ਰਮਾ, ਅਸ਼ੋਕ ਸ਼ਰਮਾ, ਪਲਵਿੰਦਰ ਸਿੰਘ ਧੰਮੂ, ਜਸਮੇਲ ਸਿੰਘ ਵੱਲਾ, ਬਲਵਿੰਦਰ ਸਿੰਘ ਕੋਟਲਾ, ਮਨਜੀਤ ਸਿੰਘ ਬਾਬਾ ਬਕਾਲਾ, ਨਿਰਮਲ ਸਿੰਘ ਚੰਡੇ, ਰਾਜਿੰਦਰ ਸਿੰਘ ਬੋਪਾਰਾਏ, ਗੁਰਸ਼ਰਨ ਸਿੰਘ ਬੱਬਰ, ਦਲਬੀਰ ਸਿੰਘ ਏਐਮਓ, ਪ੍ਰਿਤਪਾਲ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ ਭੁੱਲਰ, ਹਰਵਿੰਦਰ ਸਿੰਘ ਸਿੱਧੂ, ਹਰ ਕਮਲ ਸਿੰਘ ਸੈਣੀ, ਲਵਜੀਤ ਸਿੰਘ ਸਿੱਧੂ, ਹਰਦੀਪ ਸਿੰਘ ਮੈਡੀਕਲ ૕ਕਾਲਜ, ਲਖਵਿੰਦਰ ਸਿੰਘ ਸੋਹੀ, ਅਮਰਬੀਰ ਸਿੰਘ, ਦੀਪਕ ਕੁਮਾਰ, ਸੁਰਜੀਤ ਸਿੰਘ, ਰਣਜੋਧ ਸਿੰਘ ਸੰਘਾ, ਬਲਵਿੰਦਰ ਸਿੰਘ ਜੱਸੜ, ਵਿਕਰਮਜੀਤ ਸਿੰਘ, ਮਨਜਿੰਦਰ ਸਿੰਘ ਚਾਹਲ, ਵਰਿੰਦਰ ਸਿੰਘ, ਗੁਰਬਰਿੰਦਰ ਸਿੰਘ ਸ਼ਾਹ, ਸਾਜਨ ਸਿੰਘ, ਬਲਜਿੰਦਰ ਸਿੰਘ ਮੱਲ, ਸੂਰਜ ਕੁਮਾਰ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਮੁਲਾਜ਼ਮਾਂ ਨੂੰ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਇਸ ਸਮੇਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਅੰਦਰ ਅਸੁਰੱਖਿਅਤ ਸੈਂਕੜੇ ਘਰਾਂ ’ਚ ਰਹਿੰਦੇ ਹਨ ਲੋਕ ਬਹੁਤ ਸਾਰੀਆਂ ਜਾਇਦਾਦਾਂ ਦਾ ਝਗੜਾ ਹ... ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਸਮਾਪਤੀ ਸਮਾਰੋਹ
Ad Position 24