100 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਸਮੇਤ ਦੋ ਕਾਬੂ
ਟਾਂਗਰਾ, 9 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐੱਨ.
ਟਾਂਗਰਾ, 9 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦਰਜ ਕੀਤੇ ਮਾਮਲੇ ਅਨੁਸਾਰ 6 ਸਤੰਬਰ ਨੂੰ ਟੀ-ਪੁਆਇੰਟ ਕੋਟਲਾ ਬਥੂੰਨਗੜ੍ਹ ਵਿਖੇ ਐੱਸ.ਆਈ. ਹਰਬੰਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕੀਤੀ ਕਾਰਵਾਈ ਦੌਰਾਨ ਬਲਰਾਜ ਸਿੰਘ ਉਰਫ਼ ਬਾਜ ਪੁੱਤਰ ਨਿਸ਼ਾਨ ਸਿੰਘ ਵਾਸੀ ਮਿਰਜ਼ਾਪੁਰ, ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਅਤੇ ਗੁਰਨੂਰ ਸਿੰਘ ਉਰਫ਼ ਨੂਰ ਪੁੱਤਰ ਬਲਜਿੰਦਰ ਸਿੰਘ ਵਾਸੀ ਮਿਆਣੀ ਬਾਕਰਪੁਰ, ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਨੂੰ ਐਕਟਿਵਾ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਟਾਂਗਰਾ ਦੇ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਹ ਦੋਵੇਂ ਮਿਲ ਕੇ ਹੈਰੋਇਨ ਖਰੀਦ ਕੇ ਅੱਗੇ ਗਾਹਕਾਂ ਨੂੰ ਵੇਚਦੇ ਹਨ । ਉਨ੍ਹਾਂ ਕੋਲੋਂ ਮਿਲੇ 1100 ਰੁਪਏ ਵੀ ਹੈਰੋਇਨ ਵੇਚ ਕੇ ਕਮਾਏ ਹੋਣ ਦੀ ਗੱਲ ਪੁਲਿਸ ਨੇ ਦਰਜ ਕੀਤੀ ਹੈ। ਪੁਲਿਸ ਅਨੁਸਾਰ ਬਰਾਮਦ 100 ਗ੍ਰਾਮ ਹੈਰੋਇਨ ਉਨ੍ਹਾਂ ਨੇ ਸੁਖਜੀਤ ਸਿੰਘ ਉਰਫ਼ ਸੁੱਖ ਪੁੱਤਰ ਰਣਜੀਤ ਸਿੰਘ ਵਾਸੀ ਦਾਖਲਾ ਖੂਹ, ਗਹਿਰੀ ਮੰਡੀ ਰੋਡ, ਜੰਡਿਆਲਾ ਗੁਰੂ ਪਾਸੋਂ ਖਰੀਦ ਕੇ ਲਿਆਂਦੀ ਸੀ। ਪੁਲਿਸ ਨੇ ਬਰਾਮਦਗੀ ਨੂੰ ਵੱਖ-ਵੱਖ ਫਰਦਾਂ ਰਾਹੀਂ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।