11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਝੋਨੇ ਦੇ ਸੀਜ਼ਨ ਨੂੰ ਲੈ ਕੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਵਲੋਂ ਆੜ੍ਹਤੀਆਂ ਤੇ ਪ੍ਰਾਈਵੇਟ ਖ਼ਰੀਦਦਾਰਾਂ ਨਾਲ ਮੀਟਿੰਗ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਵਲੋਂ ਝੋਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਦਾਣਾ ਮੰਡੀ ਅਜਨਾਲਾ ਸਮੇਤ ਇਲਾਕੇ ਦੀਆਂ ਹੋਰਨਾਂ ਮੰਡੀਆਂ ਦੇ ਆੜ੍ਹਤੀਆਂ ਅਤੇ ਪ੍ਰਾਈਵੇਟ ਖ਼ਰੀਦਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸੰਦੀਪ ਸਿੰਘ ਰਿਆੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।

Ad Position 21
repet_subhas-goyals [Copy P29]
ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਸਤਬੀਰ ਸਿੰਘ ਸੰਧੂ, ਪ੍ਰਧਾਨ ਹਰਵਿੰਦਰ ਸਿੰਘ ਸ਼ਾਹ, ਸਕੱਤਰ ਸੰਦੀਪ ਸਿੰਘ ਰਿਆੜ ਤੇ ਹੋਰ। ਤਸਵੀਰਾਂ: ਗੁਰਪ੍ਰੀਤ ਸਿੰਘ ਢਿੱਲੋਂ 11-09-2026
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਵਲੋਂ ਝੋਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਦਾਣਾ ਮੰਡੀ ਅਜਨਾਲਾ ਸਮੇਤ ਇਲਾਕੇ ਦੀਆਂ ਹੋਰਨਾਂ ਮੰਡੀਆਂ ਦੇ ਆੜ੍ਹਤੀਆਂ ਅਤੇ ਪ੍ਰਾਈਵੇਟ ਖ਼ਰੀਦਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸੰਦੀਪ ਸਿੰਘ ਰਿਆੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਫ਼ਸਲ ਲੈ ਕੇ ਮੰਡੀ ਵਿਚ ਆਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਵਿਚਾਰ ਕੀਤੇ ਗਏ। ਮੀਟਿੰਗ ਉਪਰੰਤ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਦੌਰਾ ਕਰਕੇ ਬਾਸਮਤੀ ਦੀਆਂ ਅਗੇਤੀਆਂ ਕਿਸਮਾਂ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਸਟੀਲ ਕਵਰ ਸ਼ੈੱਡ ਬਣਾਏ ਗਏ ਹਨ, ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਇਆ ਗਿਆ ਹੈ ਅਤੇ ਪੱਕੇ ਫੜ ਵੀ ਤਿਆਰ ਕਰਵਾਏ ਗਏ ਹਨ। ਇਸ ਮੌਕੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ ਅਤੇ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ ਸਰਾਂ ਵਲੋਂ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਅਤੇ ਸਕੱਤਰ ਸੰਦੀਪ ਸਿੰਘ ਰਿਆੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ, ਪ੍ਰਧਾਨ ਸਤਬੀਰ ਸਿੰਘ ਸੰਧੂ, ਆੜ੍ਹਤੀ ਮਨਜੀਤ ਸਿੰਘ ਬਾਠ, ਸਰਪੰਚ ਗੁਰਜੰਟ ਸਿੰਘ ਸਰਾਏ, ਸੁਖਬੀਰ ਸਿੰਘ ਰਿਆੜ, ਬਿਕਰਮਜੀਤ ਸਿੰਘ ਛੀਨਾਂ, ਪ੍ਰਾਈਵੇਟ ਖ਼ਰੀਦਦਾਰ ਸਨੀ ਕੁੰਦਰਾ, ਨਿਰਮਲਜੀਤ ਸਿੰਘ ਸੰਧੂ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਚਮਿਆਰੀ ਆਦਿ ਹਾਜ਼ਰ ਸਨ। 10 ਏਐੱਸਆਰ25 ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਸਤਬੀਰ ਸਿੰਘ ਸੰਧੂ, ਪ੍ਰਧਾਨ ਹਰਵਿੰਦਰ ਸਿੰਘ ਸ਼ਾਹ, ਸਕੱਤਰ ਸੰਦੀਪ ਸਿੰਘ ਰਿਆੜ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੰਡਿਆਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ ਪੈਦਲ ਯਾਤਰਾ ਦਾ ਜੰਡਿਆਲਾ ਗੁਰੂ ਵਿਖੇ ਨਿੱਘਾ ਸਵਾਗਤ
Ad Position 24