11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

— ਲੋਪੋਕੇ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਧੂਮ— ਕਬੱਡੀ, ਅਥਲੈਟਿਕਸ, ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲਿਆਂ ਨੇ ਬੰਨ੍ਹਿਆ ਸਮਾਂ

ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ, ਲੋਪੋਕੇ ਵਿਖੇ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਦੌਰਾਨ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਅਥਲੈਟਿਕਸ, ਕਬੱਡੀ, ਵਾਲੀਬਾਲ ਅਤੇ ਖੋ-ਖੋ ਦੇ ਦਿਲਚਸਪ ਮੁਕਾਬਲਿਆਂ ਵਿਚ ਆਪਣੇ ਜੌਹਰ ਦਿਖਾਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ, ਲੋਪੋਕੇ ਵਿਖੇ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਦੌਰਾਨ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਅਥਲੈਟਿਕਸ, ਕਬੱਡੀ, ਵਾਲੀਬਾਲ ਅਤੇ ਖੋ-ਖੋ ਦੇ ਦਿਲਚਸਪ ਮੁਕਾਬਲਿਆਂ ਵਿਚ ਆਪਣੇ ਜੌਹਰ ਦਿਖਾਏ। ਖਿਡਾਰੀਆਂ ਦੇ ਅੰਦਰਲੇ ਉਤਸ਼ਾਹ ਅਤੇ ਖੇਡ ਪ੍ਰੇਮੀਆਂ ਦੇ ਇਕੱਠ ਨੇ ਸਟੇਡੀਅਮ ਵਿਚ ਮੇਲੇ ਵਰਗਾ ਮਾਹੌਲ ਸਿਰਜ ਦਿੱਤਾ । ਇਨ੍ਹਾਂ ਖੇਡਾਂ ਨੂੰ ਪਾਰਦਰਸ਼ੀ ਅਤੇ ਸਫ਼ਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿੱਲੋਂ, ਬੀਡੀਓ ਸ਼ਮਸ਼ੇਰ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਮਾਨਾਵਾਲਾ ਅਤੇ ਸੁਖਮਿੰਦਰ ਸਿੰਘ ਕੋਚ ਦੀ ਯੋਗ ਅਗਵਾਈ ਹੇਠ ਸਮੁੱਚੇ ਖੇਡ ਪ੍ਰਬੰਧ ਬਹੁਤ ਹੀ ਸੁਚਾਰੂ ਢੰਗ ਨਾਲ ਚਲਾਏ ਗਏ। ਖੇਡ ਮੁਕਾਬਲਿਆਂ ਨੂੰ ਸਫ਼ਲਤਾ ਦੇ ਮੁਕਾਮ ਤੱਕ ਪਹੁੰਚਾਉਣ ਲਈ ਪ੍ਰਬੰਧਕੀ ਟੀਮ ਦੇ ਮੈਂਬਰਾਂ ਜਿਨ੍ਹਾਂ ਵਿਚ ਰੀਡਰ ਜਗਜੀਤ ਸਿੰਘ ਛੀਨਾ, ਸੁਖਮਿੰਦਰ ਸਿੰਘ (ਅਰਚਰੀ ਕੋਚ), ਜਸਪ੍ਰੀਤ ਸਿੰਘ (ਕੋਚ) ਸਮੇਤ ਖੇਡ ਜਗਤ ਨਾਲ ਜੁੜੇ ਡੀ.ਪੀ.ਆਈਜ਼ / ਡੀ.ਪੀ. ਗੁਰਵਿੰਦਰ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਹਰਜੀਤ ਕੌਰ, ਸੁੱਖਅੰਮ੍ਰਿਤਪਾਲ ਸਿੰਘ, ਕੁਲਦੀਪ ਕੌਰ (ਕੋਚ), ਕਾਜਲ, ਰੁਪਿੰਦਰ ਕੌਰ ਅਤੇ ਸਰਬਜੀਤ ਕੌਰ ਸ਼ਾਮਲ ਸਨ, ਨੇ ਦਿਨ-ਰਾਤ ਇੱਕ ਕਰਕੇ ਆਪਣੀ ਡਿਊਟੀ ਨਿਭਾਈ।ਪ੍ਰਬੰਧਕਾਂ ਨੇ ਖੇਡਾਂ ਦੀ ਸਫ਼ਲਤਾ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵੱਡਾ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਇਕ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਇੰਚਾਰਜ ਲਾਉਣ ਨਾਲ ਕਾਂਗਰਸ ’ਚ ਨਵੀਂ ਉਮੀਦ ਦੀ ਕਿਰਨ ਜਾਗੀ –ਭਗਵੰਤ ਪਾਲ ਸੱਚਰ ਕਾਂਗਰਸੀ ਵਰਕਰਾਂ ਵਿਚ... ਅਗਲੀ ਖ਼ਬਰ ਬਾਬਾ ਪਾਲਾ ਸਿੰਘ ਦੀ 8ਵੀਂ ਬਰਸੀ ਮੌਕੇ ਪਿੰਡ ਖਾਨਪੁਰ ਦੀ ਸੰਗਤ ਵਲੋਂ ਸ਼ਰਦਾਈ ਦੇ ਲੰਗਰ ਲਗਾਏ
Ad Position 24