ਪਿੰਡ ਕੁੱਤੀਵਾਲ ਵਿਖੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਕੁੱਤੀਵਾਲ ਵਿਖੇ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਗਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਹਾਦਸਾ ਪਿੰਡ ਦੇ ਮੈਂਬਰ ਦਰਸ਼ਨ ਸਿੰਘ ਕੁੱਤੀਵਾਲ ਦੇ ਘਰ ਵਾਪਰਿਆ।
ਚੋਗਾਵਾਂ, 10 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਕੁੱਤੀਵਾਲ ਵਿਖੇ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਗਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਹਾਦਸਾ ਪਿੰਡ ਦੇ ਮੈਂਬਰ ਦਰਸ਼ਨ ਸਿੰਘ ਕੁੱਤੀਵਾਲ ਦੇ ਘਰ ਵਾਪਰਿਆ। ਘਟਨਾ ਦੇ ਸਮੇਂ ਪਰਿਵਾਰਕ ਮੈਂਬਰ ਦਵਾਈ ਲੈਣ ਲਈ ਬਾਹਰ ਗਏ ਹੋਏ ਸਨ ਅਤੇ ਘਰ ਵਿਚ ਕੋਈ ਮੌਜੂਦ ਨਹੀਂ ਸੀ। ਜਦੋਂ ਪਰਿਵਾਰ ਦਵਾਈ ਲੈ ਕੇ ਵਾਪਸ ਪਰਤਿਆ ਅਤੇ ਉਨ੍ਹਾਂ ਨੇ ਜਿਵੇਂ ਹੀ ਘਰ ਦਾ ਬੂਹਾ ਖੋਲ੍ਹਿਆ, ਤਾਂ ਅੰਦਰੋਂ ਉੱਠ ਰਹੀਆਂ ਅੱਗ ਦੀਆਂ ਭਿਆਨਕ ਲਪਟਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਾਮਾਨ ਐੱਲ.ਸੀ.ਡੀ., ਡਬਲ ਬੈੱਡ, ਲੱਕੜ ਦੀ ਅਲਮਾਰੀ ਵਿਚ ਨਕਦੀ, ਗਹਿਣੇ ਅਤੇ ਹੋਰ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਪੂਰੀ ਤਰ੍ਹਾਂ ਸੜ ਕੇ ਕੋਲਾ ਹੋ ਗਿਆ। ਹਾਦਸੇ ਦੀ ਭਣਕ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਇਕੱਠੇ ਹੋ ਗਏ। ਪਿੰਡ ਵਾਸੀਆਂ ਨੇ ਭਾਰੀ ਜੱਦੋ-ਜਹਿਦ ਅਤੇ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਪਰਿਵਾਰ ਦਾ ਭਾਰੀ ਮਾਲੀ ਨੁਕਸਾਨ ਹੋ ਚੁੱਕਾ ਸੀ। ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਿੰਡ ਦੇ ਸਰਪੰਚ ਜਵਾਲਾ ਸਿੰਘ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਪੀੜਤ ਅਤੇ ਗਰੀਬ ਪਰਿਵਾਰ ਦੀ ਬਾਂਹ ਫੜੀ ਜਾਵੇ।