ਸਟੇਜ਼ਾਂ ਤੋਂ ਝੂਠਾ ਭੰਡੀ ਪ੍ਰਚਾਰ ਕਰਨ ਨਾਲ ਹਲਕੇ ਦੇ ਲੋਕਾਂ ਦਾ ਭਲਾ ਨਹੀਂ ਹੋਣਾ- ਤਲਬੀਰ ਸਿੰਘ ਗਿੱਲ
ਮਜੀਠਾ, 10 ਸਤੰਬਰ (ਮਨਿੰਦਰ ਸਿੰਘ ਸੋਖੀ)-ਸਟੇਜ਼ਾਂ ਤੋਂ ਸਰਕਾਰ ਖਿਲਾਫ਼ ਝੂਠਾ ਭੰਡੀ ਪ੍ਰਚਾਰ ਕਰਨ ਨਾਲ ਹਲਕੇ ਦੇ ਲੋਕਾਂ ਦਾ ਭਲਾ ਨਹੀਂ ਹੋਣਾ । ਹਲਕੇ ਦੇ ਲੋਕ ਵਿਕਾਸ ਚਾਹੁੰਦੇ ਹਨ ਅਤੇ ਸਟੇਜ਼ਾਂ ਤੋਂ ਲੋਕ ਆਪਣੇ ਭਲੇ ਦੀ ਗੱਲ ਸੁਨਣਾ ਚਾਹੁੰਦੇ ਹਨ ।
ਮਜੀਠਾ, 10 ਸਤੰਬਰ (ਮਨਿੰਦਰ ਸਿੰਘ ਸੋਖੀ)-ਸਟੇਜ਼ਾਂ ਤੋਂ ਸਰਕਾਰ ਖਿਲਾਫ਼ ਝੂਠਾ ਭੰਡੀ ਪ੍ਰਚਾਰ ਕਰਨ ਨਾਲ ਹਲਕੇ ਦੇ ਲੋਕਾਂ ਦਾ ਭਲਾ ਨਹੀਂ ਹੋਣਾ । ਹਲਕੇ ਦੇ ਲੋਕ ਵਿਕਾਸ ਚਾਹੁੰਦੇ ਹਨ ਅਤੇ ਸਟੇਜ਼ਾਂ ਤੋਂ ਲੋਕ ਆਪਣੇ ਭਲੇ ਦੀ ਗੱਲ ਸੁਨਣਾ ਚਾਹੁੰਦੇ ਹਨ । ਜਦ ਕਿ ਵਿਰੋਧੀਆਂ ਕੋਲ ਸਟੇਜ਼ਾਂ ’ਤੇ ਬੋਲਣ ਵਾਸਤੇ ਲੋਕਾਂ ਦੇ ਭਲੇ ਦੀ ਕੋਈ ਗੱਲ ਨਹੀਂ ਸਿਰਫ ਆਪਣੇ ਵਿਰੋਧੀਆਂ ਨੂੰ ਭੰਡਣ ਤੋਂ ਇਲਾਵਾ ਹੋਰ ਕੋਈ ਗੱਲ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਥੋਂ ਨਾਲ ਲੱਗਦੇ ਪਿੰਡ ਗਾਲੋਵਾਲੀ ਵਿਖੇ ਲੋਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ। ਗਿੱਲ ਨੇ ਅਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ ਇਸ ਦੇ ਨਾਲ ਹੀ ਹਲਕਾ ਮਜੀਠਾ ਵਿਚ ਵੀ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਜਿਸ ਤੋਂ ਵਿਰੋਧੀ ਬੁਖਲਾਹਾਟ ਵਿਚ ਹਨ । ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਂਛੀਨਾ ਸਿਆਸੀ ਸਕੱਤਰ ਗਿੱਲ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਪਰਮਿੰਦਰ ਸਿੰਘ ਉਪਲ, ਕੁਲਵੰਤ ਸਿੰਘ ਸਾਬਕਾ ਸਰਪੰਚ, ਸਰਪੰਚ ਰਾਜਵਿੰਦਰ ਸਿੰਘ ਰਾਜੂ, ਦਾਰਾ ਸਿੰਘ ਪੰਚ, ਬਿਕਰਮ ਸਿੰਘ ਪੰਚ, ਅਵਤਾਰ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਲਖਵਿੰਦਰ ਕੌਰ ਪੰਚ, ਬਲਵਿੰਦਰ ਸਿੰਘ ਪੰਚ, ਕਾਲਾ, ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।