ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ -ਤਲਬੀਰ ਗਿੱਲ
ਕੱਥੂਨੰਗਲ, 10 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਆਪਣੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਲੋਕ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਡਾ ਕੱਥੂਨੰਗਲ ਭਿੱਟੇਵਿੱਢੀਆਂ ਦੇ ਡੇਰੇ ਵਿਖੇ ਗੁਰਜੰਟ ਸਿੰਘ ਦੀ ਅਗਵਾਈ ਵਿਚ ਆਪਣੇ ਗ੍ਰਹਿ ਵਿਖੇ ਇਕ ਕਰਵਾਈ ਗਈ ਲੋਕ ਮਿਲਣੀ ਦੌਰਾਨ ਮਜੀਠਾ ਹਲਕੇ ਦੇ ‘ਆਪ’ ਦੇ ਇੰਚਾਰਜ ਤਲਬੀਰ ਗਿੱਲ ਨੇ ਲੋਕ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ।
ਕੱਥੂਨੰਗਲ, 10 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਆਪਣੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਲੋਕ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਡਾ ਕੱਥੂਨੰਗਲ ਭਿੱਟੇਵਿੱਢੀਆਂ ਦੇ ਡੇਰੇ ਵਿਖੇ ਗੁਰਜੰਟ ਸਿੰਘ ਦੀ ਅਗਵਾਈ ਵਿਚ ਆਪਣੇ ਗ੍ਰਹਿ ਵਿਖੇ ਇਕ ਕਰਵਾਈ ਗਈ ਲੋਕ ਮਿਲਣੀ ਦੌਰਾਨ ਮਜੀਠਾ ਹਲਕੇ ਦੇ ‘ਆਪ’ ਦੇ ਇੰਚਾਰਜ ਤਲਬੀਰ ਗਿੱਲ ਨੇ ਲੋਕ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ। ਸ. ਗਿੱਲ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਚਲਾਈਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ । ਇਸ ਮੌਕੇ ਗੁਰਜੰਟ ਸਿੰਘ ਭਿੱਟੇਵੱਢ, ਜਗੀਰ ਸਿੰਘ ਭਿੱਟੇਵੱਢ, ਰੇਸ਼ਮ ਸਿੰਘ, ਕੁਲਵਿੰਦਰ ਸਿੰਘ, ਨਿਸ਼ਾਨ ਸਿੰਘ ਸੋਨੀ ਸਰੀਨ, ਹਰਜਿੰਦਰਪਾਲ ਸਰੀਨ ,ਹਰਜਿੰਦਰ ਸਿੰਘ ਕੱਥੂਨੰਗਲ ਖੁਰਦ, ਹਰਵਿੰਦਰ ਸਿੰਘ ਟੀਨਾ, ਵਿੱਕੀ ਮੈਂਬਰ, ਸ਼ਿਵਰਾਜ ਸਿੰਘ ਭੀਲੋਵਾਲ, ਚਰਨਪ੍ਰੀਤ ਸਿੰਘ ਬਾਊ ਕੰਬਾਈਨ ਵਾਲਾ, ਡਾਕਟਰ ਰਾਜਪਾਲ ਸਿੰਘ ਮਾਨ, ਪੱਪਾ ਆਰੇ ਵਾਲਾ, ਬੀਰ ਸਿੰਘ ਟਰੈਕਟਰਾਂ ਵਾਲੇ, ਸੁਖਵਿੰਦਰ ਸਿੰਘ ਕੱਥੂ ਨੰਗਲ ਕਰਿਆਨਾ ਸਟੋਰ ਵਾਲੇ, ਬਿੱਲੇ ਸ਼ਾਹ, ਲਵਲੀ ਟੇਲਰ ਮਾਸਟਰ ਹਾਜ਼ਰ ਸਨ ।