11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿਹਾ, ਨਸ਼ਿਆਂ ਦੀ ਗ੍ਰਿਫ਼ਤ ’ਚ ਪੰਜਾਬ ਦੀ ਨੌਜਵਾਨ ਪੀੜ੍ਹੀ, ਸਰਕਾਰ ਨਸ਼ਾ ਰੋਕਣ ਵਿਚ ਨਾਕਾਮ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਨਾਅਰਾ ਸਿਰਫ਼ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਜਦਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾਈ ਆਗੂ ਤੇ ਪੰਜਾਬ ਇਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਨਾਅਰਾ ਸਿਰਫ਼ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਜਦਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾਈ ਆਗੂ ਤੇ ਪੰਜਾਬ ਇਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਕਈ ਇਲਾਕਿਆਂ ਵਿਚ ਨਸ਼ਿਆਂ ਦੀ ਵਿੱਕਰੀ ਨੂੰ ਲੈ ਕੇ ਲੋਕਾਂ ਵਲੋਂ ਲਗਾਤਾਰ ਚਿੰਤਾ ਪ੍ਰਗਟਾਈ ਜਾ ਰਹੀ ਹੈ, ਪਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਵਿਚ ਅਸਫਲ ਰਹੀ ਹੈ। ਇਸ ਮੌਕੇ ਬਲਜਿੰਦਰ ਸਿੰਘ ਨੇਪਾਲ, ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਰਮੇਸ਼ ਕੁਮਾਰ ਜੈ ਦੁਰਗੇ ਸਾਬਕਾ ਮੰਡਲ ਪ੍ਰਧਾਨ ਅਜਨਾਲਾ, ਯੁਵਾ ਆਗੂ ਬੱਬੂ ਜਸਰਾਊਰ, ਤਰਲੋਚਨ ਕੁਮਾਰ ਜੋਂਸ, ਅਰਵਿੰਦਰ ਸਿੰਘ ਸੈਂਸਰਾ, ਰਤਨ ਸਿੰਘ ਤੇੜਾ ਰਾਜਪੂਤਾਂ, ਸੁਰਜੀਤ ਸਿੰਘ ਤਲਵੰਡੀ ਆਦਿ ਹਾਜ਼ਰ ਸਨ। 09 ਏਐੱਸਆਰ78 ਗੱਲਬਾਤ ਦੌਰਾਨ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨਾਲ। ਤਸਵੀਰ : ਢਿੱਲੋਂ
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੰਜਾਬ ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਦਾ ਵਫ਼ਦ ਐੱਮ.ਡੀ. ਸ਼ੂਗਰਫੈਡ ਨੂੰ ਮਿਲਿਆ ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ -ਤਲਬੀਰ ਗਿੱਲ
Ad Position 24